Share on Facebook Share on Twitter Share on Google+ Share on Pinterest Share on Linkedin ਲੁੱਟ-ਖੋਹ ਦੇ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ, ਦੋ ਫਰਾਰ ਮੁਲਜ਼ਮਾਂ ਕੋਲੋਂ ਪੀੜਤ ਦਾ ਮੋਟਰ ਸਾਈਕਲ, ਪਰਸ ਤੇ ਏਟੀਐਮ ਕੀਤਾ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 31 ਜਨਵਰੀ: ਬਲੌਂਗੀ ਪੁਲੀਸ ਨੇ ਇੱਕ ਮੋਟਰ ਸਾਈਕਲ ਸਵਾਰ ਨੂੰ ਰਸਤੇ ਵਿੱਚ ਘੇਰ ਕੇ ਉਸ ਦੀ ਕੁੱਟਮਾਰ ਕਰਨ ਅਤੇ ਉਸ ਦਾ ਮੋਟਰ ਸਾਈਕਲ ਤੇ ਪਰਸ ਖੋਹਣ ਦੇ ਮਾਮਲੇ ਵਿੱਚ 4 ਵਿਅਕਤੀ ਰਾਜੀਵ ਉਰਫ਼ ਬਿੱਲਾ, ਅਮਨ ਸਿੰਘ ਉਰਫ਼ ਅਮਨਾ ਬਿੱਲਾ, ਸੰਜੂ ਅਤੇ ਚੰਨੀ ਸਾਰੇ ਵਾਸੀ ਬਲੌਂਗੀ ਦੇ ਖ਼ਿਲਾਫ਼ ਧਾਰਾ 379 ਬੀ, 384, 323, 341, 506, 34 ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਵਿਜੈ ਕੁਮਾਰ ਵਾਸੀ ਬਲੌਂਗੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਪੀੜਤ ਨੇ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਸੀ ਕਿ ਬੀਤੇ ਦਿਨੀਂ ਸ਼ਾਮ ਨੂੰ ਉਹ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਰਸਤੇ ਵਿੱਚ 4 ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਡੰਡਿਆਂ ਨਾਲ ਕੁੱਟਿਆ। ਮੁਲਜ਼ਮ ਉਸ ਕੋਲੋਂ ਮੋਟਰ ਸਾਈਕਲ ਅਤੇ ਪਰਸ ਖੋਹ ਲਿਆ ਅਤੇ ਉਸ ਦੀ ਕੁੱਟਮਾਰ ਕਰਦਿਆਂ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਏਟੀਐਮ ਦਾ ਪਿੰਨ ਨੰਬਰ ਵੀ ਪੁੱਛ ਲਿਆ। ਹਮਲਾਵਰਾਂ ਨੇ ਪੀੜਤ ਵਿਜੈ ਕੁਮਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਨੂੰ ਜਾਨ ਤੋਂ ਮਾਰ ਦੇਣਗੇ। ਉਕਤ ਵਿਅਕਤੀਆਂ ਨੇ ਵਿਜੈ ਕੁਮਾਰ ਦੇ ਏਟੀਐਮ ਤੋਂ 25000 ਰੁਪਏ ਵੀ ਕਢਵਾ ਲਏ ਗਏ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਰਾਜੀਵ ਕੁਮਾਰ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੋਟਰ ਸਾਈਕਲ ਵੀ ਬਰਾਮਦ ਕਰ ਲਿਆ। ਬਿੱਲੇ ਦੀ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਅਮਨ ਸਿੰਘ ਉਰਫ਼ ਅਮਨਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਅਮਨ ਕੋਲੋਂ ਪੀੜਤ ਵਿਅਕਤੀ ਦਾ ਪਰਸ ਅਤੇ ਏਟੀਐਮ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਬਾਕੀ ਸਾਥੀਆਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ