ਲਾਇਨਜ਼ ਕਲੱਬ ਨੇ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ

ਨਬਜ਼-ਏ-ਪੰਜਾਬ, ਮੁਹਾਲੀ, 1 ਫਰਵਰੀ:
ਲਾਇਨਜ਼ ਕਲੱਬ ਮੁਹਾਲੀ ਅਤੇ ਲਿਓ ਕਲੱਬ ਮੁਹਾਲੀ ਸਮਾਇਲਿੰਗ ਵੱਲੋਂ ਅੱਜ ਇੱਥੋਂ ਦੇ ਸੇਂਟ ਸੋਲਜਰ ਸਕੂਲ ਫੇਜ਼-7 ਵਿਖੇ ਜੇਪੀ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਗੁਲਾਟੀ ਅਤੇ ਜ਼ੋਨ ਚੇਅਰਮੈਨ ਹਰਿੰਦਰਪਾਲ ਸਿੰਘ ਹੈਰੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਕੂਲ ਦੇ 160 ਤੋਂ ਵੱਧ ਬੱਚਿਆਂ ਅਤੇ ਸਟਾਫ਼ ਮੈਂਬਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਲਾਇਨਜ਼ ਕਲੱਬ ਅਤੇ ਲਿਓ ਕਲੱਬ ਦੇ ਅਹੁਦੇਦਾਰ ਜਸਵਿੰਦਰ ਸਿੰਘ, ਰਾਜਿੰਦਰ ਚੌਹਾਨ, ਜਤਿੰਦਰ ਬਾਂਸਲ, ਗੁਰਪ੍ਰੀਤ ਸਿੰਘ ਅਤੇ ਆਯੂਸ਼ ਭਸੀਨ, ਸਕੂਲ ਦੇ ਪ੍ਰਿੰਸੀਪਲ ਅੰਜਲੀ ਸ਼ਰਮਾ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…