nabaz-e-punjab.com

ਤਰੱਕੀਆਂ ਨੂੰ ਉਡੀਕਦੇ ਈਟੀਟੀ ਅਧਿਆਪਕਾਂ ਵੱਲੋਂ ਚੋਣਾਂ ਵਿੱਚ ‘ਆਪ’ ਸਰਕਾਰ ਦਾ ਬਾਈਕਾਟ ਕਰਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 3 ਫਰਵਰੀ:
ਪੰਜਾਬ ਰਾਜ ਦੇ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਈਟੀਟੀ ਅਧਿਆਪਕ ਜੋ ਪਿਛਲੇ ਛੇ ਸਾਲਾਂ ਤੋਂ ਤਰੱਕੀ ਦੀ ਉਡੀਕ ਕਰਦੇ ਹੋਏ ਮਾਨਸਿਕ ਸਥਿਤੀ ’ਚੋਂ ਗੁਜ਼ਰ ਰਹੇ ਹਨ ਕਿਉਂਕਿ ਸਾਲ 2018 ਤੋਂ ਈਟੀਟੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਹੀਂ ਹੋਈਆਂ ਹਨ। ਪੀੜਤ ਈਟੀਟੀ ਅਧਿਆਪਕਾਂ ਨੇ ਝੂਠੇ ਲਾਰਿਆਂ ਤੋਂ ਤੰਗ ਆ ਕੇ ਆਗਾਮੀ ਲੋਕ ਸਭਾ ਅਤੇ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਹੁਕਮਰਾਨ ਪਾਰਟੀ ਖ਼ਿਲਾਫ਼ ਡਟਣ ਦਾ ਐਲਾਨ ਕੀਤਾ ਹੈ।
ਮਨਦੀਪ ਸਿੰਘ, ਹਰਦੀਪ ਸਿੰਘ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਨਾਮ ਸਿੰਘ ਨੇ ਦੱਸਿਆ ਕਿ ਹੁਣ ਈਟੀਟੀ ਤੋਂ ਮਾਸਟਰ ਕਾਡਰ ਦੀ ਤਰੱਕੀ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਰੂਲ ਅਮੈਂਡਮੈਂਟ ਇੰਨ ਕਲਾਸ ਸੀ ਸੋਧ ਦੀ ਫਾਈਲ ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਵੱਲੋਂ ਪੀਪੀਐਸਸੀ ਤੋਂ ਕਲੀਅਰ ਕਰਵਾਈ ਜਾ ਚੁੱਕੀ ਹੈ।
ਆਗੂਆਂ ਨੇ ਦੱਸਿਆ ਕਿ ਜਿਸ ਵਿੱਚ ਈਟੀਟੀ 15 ਫੀਸਦੀ, ਐਚਟੀ 4 ਫੀਸਦੀ, ਸੀਐਚਟੀ 1 ਫੀਸਦੀ ਕੋਟਾ ਹੈ। ਉਸ ਨੂੰ ਕਥਿਤ ਲਾਪਰਵਾਹੀ ਕਾਰਨ ਪੰਜਾਬ ਕੈਬਨਿਟ ਦੀ ਬੀਤੀ 24 ਜਨਵਰੀ ਨੂੰ ਹੋਈ ਮੀਟਿੰਗ ਦੇ ਏਜੰਡੇ ਵਿੱਚ ਹੀ ਨਹੀਂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਝੂਠੇ ਲਾਰੇ ਲਗਾ ਕੇ ਡੰਪ ਟਪਾਇਆ ਜਾ ਰਿਹਾ ਹੈ ਕਿ ਈਟੀਟੀ ਤੋਂ ਮਾਸਟਰ ਕਾਰਡ ਦੀਆਂ ਤਰੱਕੀਆਂ ਜਲਦੀ ਕੀਤੀਆਂ ਜਾਣਗੀਆਂ ਪਰ ਈਟੀਟੀ ਅਧਿਆਪਕਾਂ ਨੂੰ ਤਰੱਕੀਆਂ ਮਿਲਣ ਦੀ ਉਡੀਕ ਲੰਮੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਪੀੜਤ ਈਟੀਟੀ ਅਧਿਆਪਕਾਂ ਨੇ ਇੱਕ ਮਤਾ ਪਾਸ ਕੀਤਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਅਤੇ ਪੰਚਾਇਤੀ ਚੋਣਾਂ ਵਿੱਚ ਪੰਜਾਬ ਦੀ ਆਪ ਸਰਕਾਰ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ ਅਤੇ ਚੋਣਾਂ ਦੌਰਾਨ ਝੂਠੇ ਲਾਰੇ ਲਗਾਉਣ ਵਾਲੇ ਹੁਕਮਰਾਨਾਂ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…