ਮਨਰੇਗਾ ਵਰਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਾਂਗੇ ਸਵਾਲ, ਪਿੰਡਾਂ ’ਚ ਲਾਮਬੰਦੀ

16 ਫਰਵਰੀ ਨੂੰ ਮੁਹਾਲੀ ਵਿੱਚ ਮਨਰੇਗਾ ਕਾਮਿਆਂ ਦੀ ਹੋਵੇਗੀ ਵਿਸ਼ਾਲ ਕਾਨਫਰੰਸ: ਡੀਐਮਐਫ਼

ਨਬਜ਼-ਏ-ਪੰਜਾਬ, ਮੁਹਾਲੀ, 5 ਫਰਵਰੀ:
ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਆਗੂਆਂ ਵੱਲੋਂ 16 ਫਰਵਰੀ ਦੀ ਵਿਸ਼ਾਲ ਕਾਨਫਰੰਸ ਦੀ ਤਿਆਰੀ ਸਬੰਧੀ ਮੁਹਾਲੀ ਜ਼ਿਲ੍ਹੇ ਦੇ ਪਿੰਡ ਮਟਰਾਂ, ਕੁਰੜੀ, ਕੁਰੜਾ, ਸੇਖਣਮਾਜਰਾ, ਸਿਆਊ, ਬੜੀ, ਮੋਟੇਮਾਜਰਾ, ਤੰਗੌਰੀ, ਨਗਾਰੀ, ਮਿੱਢੇਮਾਜਰਾ, ਗੀਗੇਮਾਜਰਾ, ਕਲੌਲੀ, ਖਾਨਪੁਰ ਬਾਂਗਰ, ਹੁਲਕਾ ਵਿੱਚ ਮੀਟਿੰਗਾਂ ਕੀਤੀਆਂ ਮੀਟਿੰਗਾਂ ਦੌਰਾਨ ਡੀਐਮਐਫ ਦੀ ਸੂਬਾ ਆਗੂ ਸੁਨੀਤਾ ਰਾਣੀ ਕੈਦੂਪੁਰ ਅਤੇ ਮਨਪ੍ਰੀਤ ਕੌਰ ਰਾਜਪੁਰਾ ਨੇ ਕਿਹਾ ਕਿ ਪੰਜਾਬ ਦੇ ਕਾਮੇ 16 ਫਰਵਰੀ ਨੂੰ ਮੁਹਾਲੀ ਵਿਖੇ ਵਿਸ਼ਾਲ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਣਗੇ ਕਿ ਪਿੰਡਾਂ ਵਿੱਚ ਵਸਦੇ ਅਸਲ ਆਮ ਆਦਮੀ ਲਈ ਰੁਜ਼ਗਾਰ ਕਿੱਥੇ ਹੈ? ਮਨਰੇਗਾ ਐਕਟ 18 ਸਾਲ ਪਹਿਲਾਂ ਬਣਿਆ ਪਰ ਅੱਜ ਤੱਕ ਬੇਰੁਜ਼ਗਾਰੀ ਭੱਤੇ ਦੇ ਨਿਯਮ ਕਿਉਂ ਨਹੀਂ ਬਣੇ ? ਮਨਰੇਗਾ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਘੱਟੋ ਘੱਟ ਉਜਰਤ ਦੇ ਬਰਾਬਰ ਦਿਹਾੜੀ ਕਿਉਂ ਨਹੀਂ ਦਿੱਤੀ ਜਾ ਰਹੀ? ਪਿੰਡਾਂ ਦੇ ਗਰੀਬ ਲੋਕਾਂ ਦਾ ਸ਼ੋਸ਼ਣ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਮੁਹਾਲੀ ਵਿਖੇ ਰੱਖੀ ਸੂਬਾ ਪੱਧਰੀ ਵਿਸ਼ਾਲ ਕਾਨਫਰਸ ਵਿੱਚ ਮੁਹਾਲੀ ਜ਼ਿਲ੍ਹੇ ਤੋਂ ਭਰਵੀਂ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…