‘ਸਰਕਾਰ ਆਪ ਦੇ ਦੁਆਰ’: ਵਿਧਾਇਕ ਕੁਲਵੰਤ ਸਿੰਘ ਨੇ ਜਗਤਪੁਰਾ ਤੇ ਕੰਡਾਲਾ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ, ਜਗਤਪੁਰਾ ਵਿੱਚ ਛੇਤੀ ਖੋਲਿਆ ਜਾਵੇਗਾ ‘ਆਮ ਆਦਮੀ ਕਲੀਨਿਕ’

ਨਬਜ਼-ਏ-ਪੰਜਾਬ, ਮੁਹਾਲੀ, 6 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਉਲੀਕੇ ਗਏ ਪ੍ਰੋਗਰਾਮ ‘ਆਪ ਸਰਕਾਰ ਲੋਕਾਂ ਦੇ ਦੁਆਰ’ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਗਤਪੁਰਾ ਅਤੇ ਕੰਡਾਲਾ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ ਪ੍ਰੰਤੂ ਹੁਣ ਸਰਕਾਰ ਖ਼ੁਦ ਹੀ ਲੋਕਾਂ ਦੇ ਬੂਹੇ ’ਤੇ ਜਾ ਕੇ ਸਮੱਸਿਆ ਸੁਣ ਕੇ ਮੌਕੇ ’ਤੇ ਹੀ ਹੱਲ ਕਰ ਰਹੀ ਹੈ। ਇਸ ਤੋਂ ਪਹਿਲਾਂ ਇੰਤਕਾਲ ਦਰਜ ਕਰਨ ਲਈ ਛੁੱਟੀ ਵਾਲੇ ਦਿਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਖੁੱਜਲ-ਖੁਆਰ ਹੋਣ ਤੋਂ ਬਚਾਇਆ ਗਿਆ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਪ ਵਲੰਟੀਅਰਾਂ ਦੀ ਟੀਮ ਵੱਲੋਂ ਲੋਕਾਂ ਦੀ ਸੁਵਿਧਾ ਲਈ ਵੱਖ-ਵੱਖ ਭਲਾਈ ਸਕੀਮਾਂ ਦੇ ਫਾਰਮ ਭਰੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ’ਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਬਲੌਂਗੀ ਵਿੱਚ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹੋ ਚੁੱਕਾ ਹੈ ਅਤੇ ਜਗਤਪੁਰਾ ਵਿੱਚ ਵੀ ਛੇਤੀ ਹੀ ਆਮ ਆਦਮੀ ਕਲੀਨਿਕ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਜਿੱਥੇ ਮਾਹਰ ਡਾਕਟਰਾਂ ਦੀ ਟੀਮ ਮਰੀਜ਼ਾਂ ਦਾ ਇਲਾਜ ਕਰ ਰਹੀ ਹੈ, ਉੱਥੇ ਸਾਰੇ ਲੈਬ ਟੈੱਸਟ ਵੀ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 7,52,164 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਕਰੀਬ 1,10,624 ਮਰੀਜ਼ਾਂ ਦੇ ਮੁਫ਼ਤ ਟੈੱਸਟ ਕੀਤੇ ਗਏ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੁਲਾਂਗ ਪੁੱਟਦਿਆਂ ਸ਼ਾਨਦਾਰ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ ਅਤੇ ਹੁਣ ਤੱਕ 12700 ਤੋਂ ਵੀ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ। ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਸਿੰਗਾਪੁਰ ਟ੍ਰੇਨਿੰਗ ਕਰਵਾਈ ਗਈ। ਇਸ ਤੋਂ ਇਲਾਵਾ 600 ਯੂਨਿਟ ਮੁਫਤ ਬਿਜਲੀ ਦਾ ਫਾਇਦਾ ਅੱਜ ਪੰਜਾਬ ਦੇ 90 ਫ਼ੀਸਦ ਲੋਕ ਉਠਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਇਕ ਕਰੋੜ ਰੁਪਏ ਹਰ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਦਿੱਤੇ ਜਾਂਦੇ ਹਨ ਅਤੇ ਜ਼ਖਮੀ ਜਵਾਨਾਂ ਦੀ ਸਹਾਇਤਾ ਰਾਸ਼ੀ ਦੇ ਵਿੱਚ ਵੀ ਵਾਧਾ ਦੁਗਣਾ ਕੀਤਾ ਗਿਆ ਹੈ। ਹੁਣ ਤੱਕ 11 ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ 11 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਝੋਲੀ ਵੱਡੀ ਜਿੱਤ ਪਾਈ ਤੇ ਅੱਜ ਸਰਕਾਰ ਲੋਕਾਂ ਦੇ ਦੁਆਰ ‘ਤੇ ਜਾ ਕੇ ਉਨਾਂ ਦੇ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਆਪਣੇ ਉਸ ਫੈਸਲੇ ‘ਤੇ ਪੂਰੀ ਖੁਸ਼ੀ ਅਤੇ ਤਸੱਲੀ ਪ੍ਰਗਟਾ ਰਹੇ ਹਨ
ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਰਣਜੀਤ ਸਿੰਘ ਜਗਤਪੁਰਾ, ਹਰਮੇਸ਼ ਸਿੰਘ ਕੁੰਭੜਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ, ਅਕਵਿੰਦਰ ਸਿੰਘ ਗੋਸਲ, ਗੁਰਜੀਤ ਸਿੰਘ, ਜਗਬੀਰ ਸਿੰਘ, ਅਮਰਿੰਦਰ ਸਿੰਘ, ਮਨਦੀਪ ਸਿੰਘ ਅਤੇ ਜਸਵੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…