ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਤੇ ਦਫ਼ਤਰੀ ਸਟਾਫ਼ ਦੀ ਸਿਹਤ ਦੀ ਜਾਂਚ

ਨਬਜ਼-ਏ-ਪੰਜਾਬ, ਮੁਹਾਲੀ, 7 ਫਰਵਰੀ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ। ਕੈਂਪ ਦੌਰਾਨ ਗੁਰਪ੍ਰੀਤ ਬੋਨ ਐਂਡ ਜੁਆਇੰਟ ਕਲੀਨਿਕ ਫੇਜ਼-11 ਦੇ ਮਾਹਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਮੈਡੀਕਲ ਟੀਮ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਦਫ਼ਤਰੀ ਮੁਲਾਜ਼ਮਾਂ ਦਾ ਚੈੱਕਅਪ ਕੀਤਾ। ਕੈਂਪ ਵਿੱਚ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਸਮੇਤ ਕਈ ਹੋਰ ਲੈਬ ਟੈੱਸਟ ਕੀਤੇ ਗਏ।
ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਹਰੇਕ ਨਾਗਰਿਕ ਦਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ। ਇਸ ਲਈ ਸਾਨੂੰ ਜਿੱਥੇ ਵੱਖ-ਵੱਖ ਸਰੀਰਕ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ, ਉੱਥੇ ਸਮੇਂ ਸਮੇਂ ਸਿਰ ਆਪਣੇ ਸਰੀਰ ਦਹ ਜਾਂਚ ਵੀ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਅਦਾਰੇ ਦੇ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਸਿਹਤ ਸੰਭਾਲ ਸਬੰਧੀ ਭਵਿੱਖ ਵੀ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਮੁੱਖ ਨਿਗਰਾਨ ਗੁਰਦੀਪ ਸਿੰਘ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ, ਇਗਨਾਇਟੇਡ ਇੰਡੀਆ ਫਾਰਮਾਸੂਟਿਕਲ ਤੋਂ ਰਤਨ ਰਿਸ਼ੀ, ਸਨਫਾਰਮਾ ਲਿਮਟਿਡ ਤੋਂ ਗੁਲਸ਼ਨ ਜੋਸ਼ੀ ਸਮੇਤ ਮੰਡੀ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…