ਗੜੇਮਾਰੀ: ਕਿਸਾਨ ਜਥੇਬੰਦੀਆਂ ਨੇ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮੰਗਿਆ, ਡੀਸੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ, ਮੁਹਾਲੀ, 7 ਫਰਵਰੀ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈਆਂ ਨੇ ਅੱਜ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਦੌਰਾਨ ਪਿਛਲੇ ਦਿਨੀਂ ਬਾਰਸ਼ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਅਤੇ ਸਬਜ਼ੀਆਂ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ। ਦੋਵੇਂ ਜਥੇਬੰਦੀਆਂ ਦੇ ਆਗੂਆਂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ ਅਤੇ ਜਸਪਾਲ ਸਿੰਘ ਨਿਆਮੀਆਂ ਦੀ ਅਗਵਾਈ ਹੇਠ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਕਿਸਾਨਾਂ ਨੂੰ ਸ਼ੁਰੂ ਤੋਂ ਦੋਹਰੀ ਮਾਰ ਪੈ ਰਹੀ ਹੈ। ਇੱਕ ਤਾਂ ਕਿਸਾਨਾਂ ਨੂੰ ਜਿਨਸਾਂ ਦਾ ਉਚਿੱਤ ਭਾਅ ਨਹੀਂ ਮਿਲਦਾ, ਦੂਜਾ ਹਰੇਕ ਸਾਲ ਬਾਰਸ਼ਾਂ ਅਤੇ ਗੜੇਮਾਰੀ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ, ਹਰਾ ਚਾਰਾ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੁੰਦਾ ਹੈ।
ਕਿਸਾਨ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੜੇਮਾਰੀ ਨਾਲ ਕਣਕ, ਚਾਰਾ ਅਤੇ ਸਬਜ਼ੀਆਂ ਆਦਿ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ। ਜਿਸ ਨਾਲ ਕਿਸਾਨਾਂ ਦਾ ਬਹੁਤ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਗੜੇਮਾਰੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਸ ਮੌਕੇ ਤੇਜਿੰਦਰ ਸਿੰਘ ਪੂਨੀਆ, ਜਸਪਾਲ ਸਿੰਘ ਲਾਂਡਰਾਂ, ਜਗਜੀਤ ਸਿੰਘ, ਹਰਪਾਲ ਸਿੰਘ, ਦਿਲਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਕੁਲਵੀਰ ਸਿੰਘ ਭਾਰਤਪੁਰ, ਅਵਤਾਰ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ, ਗੁਰਮੇਲ ਸਿੰਘ, ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊਂ ਲਾਂਡਰਾਂ, ਜਰਨੈਲ ਸਿੰਘ ਲੰਬੜਦਾਰ ਗਿੱਦੜਪੁਰ, ਭਾਗ ਸਿੰਘ ਗਿੱਦੜਪੁਰ, ਬਲਜਿੰਦਰ ਸਿੰਘ ਸੇਖਪੁਰ ਕਲਾਂ, ਸੁਖਜੀਤ ਸਿੰਘ, ਸੁਪਿੰਦਰ ਸਿੰਘ, ਦਿਲਬਾਗ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…