ਪੰਜਾਬ ਦੀ ਤਬਾਹੀ ਅਤੇ ਸਿਆਸੀ ਬਦਲਾਖੋਰੀ ਦੇ ਰਾਹ ਪਈ ਸੂਬਾ ਸਰਕਾਰ: ਚੰਦੂਮਾਜਰਾ

ਪੰਜਾਬ ਬਚਾਓ ਯਾਤਰਾ: ਸ਼੍ਰੋਮਣੀ ਕਮੇਟੀ ਤੇ ਲੋਕ ਸਭਾ ਚੋਣਾਂ ਦੀ ਵਿਉਂਤਬੰਦੀ ਲਈ ਅਕਾਲੀ ਦਲ ਨੇ ਕਮਰਕੱਸੀ

ਨਬਜ਼-ਏ-ਪੰਜਾਬ, ਮੁਹਾਲੀ, 7 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਵਿੱਚ ਪੰਜਾਬ ਬਚਾਓ ਯਾਤਰਾ ਦਾ ਮੁਹਾਲੀ ਹਲਕੇ ਵਿੱਚ ਆਉਣ ’ਤੇ ਗਰਮਜੋਸ਼ੀ ਨਾਲ ਸਵਾਗਤ ਲਈ ਰੂਪਰੇਖਾ ਉਲੀਕੀ ਗਈ ਅਤੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਾਂ ਵੱਧ ਤੋ ਵੱਧ ਬਣਾਉਣ ਅਤੇ ਲੋਕ ਸਭਾ ਚੋਣਾਂ ਲਈ ਬੂਥ ਪੱਧਰ ’ਤੇ ਕਮੇਟੀਆਂ ਕਾਇਮ ਕਰਨ ’ਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਕਮਰਾਨ ਪੰਜਾਬ ਨੂੰ ਕੰਗਾਲ ਬਣਾਉਣ ਅਤੇ ਸਿਆਸੀ ਬਦਲਾਖੋਰੀ ’ਤੇ ਉਤਰ ਆਏ ਹਨ। ਜਿਸ ਕਾਰਨ ਜਿੱਥੇ ਆਪਸੀ ਭਾਈਚਾਰਕ ਸਾਂਝ ਖ਼ਤਮ ਹੋ ਰਹੀ ਹੈ, ਉੱਥੇ ਸੂਬੇ ਨੂੰ ਆਰਥਿਕ ਤਬਾਹੀ ਵੱਲ ਧੱਕਿਆ ਜਾ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਨੇ ਝੂਠ ਬੋਲਣ ਅਤੇ ਝੂਠੇ ਲਾਰੇ ਲਗਾਉਣ ਦੇ ਮਾਮਲੇ ਵਿੱਚ ਪੀਐਚਡੀ ਕਰ ਲਈ ਹੈ। ਇਸ ਲਈ ਲੋਕਾਂ ਨੂੰ ਹੁਣ ਇਨ੍ਹਾਂ ਤੋਂ ਇਨਸਾਫ਼ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਵਰਕਰਾਂ ਨੂੰ ਐਸਜੀਪੀਸੀ ਅਤੇ ਲੋਕ ਸਭਾ ਚੋਣਾਂ ਲਈ ਹੁਣੇ ਤੋਂ ਕਮਰਕੱਸੇ ਕਰਨ ਲਈ ਵੀ ਪ੍ਰੇਰਿਆ।
ਇਸ ਤੋਂ ਪਹਿਲਾਂ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਵੱਧ ਤੋਂ ਵੱਧ ਵੋਟਾਂ ਬਣਾਉਣ ਅਤੇ ਲੋਕ ਸਭਾ ਚੋਣਾਂ ਵਿੱਚ ਵਿਰੋਧੀਆਂ ਨਾਲ ਟੱਕਰ ਲੈਣ ਲਈ ਸਰਕਲ ਪ੍ਰਧਾਨਾਂ ਨੂੰ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਮੀਟਿੰਗਾਂ ਕਰਕੇ ਆਮ ਲੋਕਾਂ ਨਾਲ ਤਾਲਮੇਲ ਵਧਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ।
ਮੀਟਿੰਗ ਵਿੱਚ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਟਕਸਾਲੀ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਰਬਜੀਤ ਸਿੰਘ ਪਾਰਸ, ਸਿਮਰਨ ਢਿੱਲੋਂ, ਸਤਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਸ਼ਾਮਪੁਰ, ਅਜੈਪਾਲ ਸਿੰਘ ਮਿੱਡੂਖੇੜਾ, ਹਰਮਨਪੀਤ ਸਿੰਘ ਪ੍ਰਿੰਸ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਕੇਸਰ ਸਿੰਘ ਬਲੌਂਗੀ, ਤਰਨਦੀਪ ਸਿੰਘ ਧਾਲੀਵਾਲ, ਹਰਪਾਲ ਸਿੰਘ ਬਰਾੜ, ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਂ, ਨਿਰਮਲ ਸਿੰਘ ਮਾਣਕਮਾਜਰਾ ਪ੍ਰੀਤਮ ਸਿੰਘ, ਬਹਾਦਰ ਸਿੰਘ ਨਾਨੂੰਮਾਜਰਾ, ਪਰਮਜੀਤ ਸਿੰਘ ਗਿੱਲ, ਸਵਿੰਦਰ ਸਿੰਘ ਲੱਖੋਵਾਲ, ਜਗਦੀਸ਼ ਸਿੰਘ ਸਰਾਉ ਕੁਲਦੀਪ ਸਿੰਘ ਰੁੜਕਾ, ਬਹਾਦਰ ਸਿੰਘ ਮੌਜਪੁਰ, ਜਰਨੈਲ ਸਿੰਘ ਬਲੌਂਗੀ, ਸੁਰਿੰਦਰ ਗਰੇਵਾਲ, ਮੋਹਨ ਸਿੰਘ ਕੰਬਾਲਾ, ਗੁਰਪ੍ਰੀਤ ਮਨੌਲੀ, ਨਿਰਭੈ ਮਨੌਲੀ, ਵਿੱਕੀ ਮਨੌਲੀ, ਕਾਲਾ ਸਫੀਪੁਰ, ਗੁਰਮੀਤ ਰਾਏਪੁਰ, ਸੋਨੂੰ ਮਨਾਣਾ, ਗੁਰਪ੍ਰੀਤ ਸਿੰਘ ਤੰਗੋਰੀ, ਨਾਹਰ ਮਦਨਪੁਰ, ਹਰਵਿੰਦਰ ਸਿੰਘ ਨੰਬਰਦਾਰ ਸੋਹਾਣਾ, ਸੁਭਾਸ਼ ਸ਼ਰਮਾ, ਬਲਜੀਤ ਸਿੰਘ ਦੈੜੀ, ਅਮਨ ਪੂਨੀਆਂ, ਰਮਨਦੀਪ ਸਿੰਘ ਬਾਵਾ, ਕੁਲਦੀਪ ਸਿੰਘ ਬੈਰਮਪੁਰ, ਹੈਪੀ ਸਨੇਟਾ, ਹਰਪਾਲ ਸਿੰਘ ਬਠਲਾਣਾ, ਹਰਿੰਦਰ ਸਿੰਘ ਸੁੱਖਗੜ, ਸਰਦਾਰਾ ਸਿੰਘ ਜੁਝਾਰਨਗਰ, ਹੈਰੀ ਮਾਨ, ਪ੍ਰੀਤ ਰਾਠੌਰ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…