ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਲੰਮਾ ਸਮਾਂ ਪ੍ਰਧਾਨ ਰਹੇ ਕਰਨੈਲ ਸਿੰਘ ਕਲੇਰ ਨੂੰ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਲੰਮਾ ਸਮਾਂ ਪ੍ਰਧਾਨ ਰਹੇ ਕਰਨੈਲ ਸਿੰਘ ਕਲੇਰ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਅੱਜ ਮੁਲਾਜ਼ਮ ਸਾਥੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਕੀਤੇ ਸੰਘਰਸ਼ ਨੂੰ ਚੇਤੇ ਕਰਦਿਆਂ ਮੁਲਾਜ਼ਮ ਵਰਗ ਨੂੰ ਇੱਕਜੁੱਟ ਹੋ ਕੇ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਪ੍ਰੇਰਿਆ।
ਪਰਿਵਾਰ ਵੱਲੋਂ ਅੱਜ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਬੋਰਡ ਮੁਲਾਜ਼ਮਾਂ, ਸੇਵਾਮੁਕਤ ਕਰਮਚਾਰੀਆਂ ਸਮੇਤ ਹੋਰ ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਸਿਆਸੀ ਪਾਰਟੀ ਦੇ ਆਗੂਆਂ ਨੇ ਸ਼ਿਰਕਤ ਕੀਤੀ। ਸਿੱਖਿਆ ਬੋਰਡ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ ਨੇ ਸਾਥੀ ਕਲੇਰ ਵੱਲੋਂ ਮੁਲਾਜ਼ਮ ਸੰਘਰਸ਼ ਲਹਿਰ ਵਿੱਚ ਪਾਏ ਯੋਗਦਾਨ ਬਾਰੇ ਦੱਸਦਿਆਂ ਕਿਹਾ ਕਿ ਕਲੇਰ ਦੀ ਅਗਵਾਈ ਹੇਠ ਸਿੱਖਿਆ ਬੋਰਡ ਕੈਂਪਸ ਮੁਹਾਲੀ ਵਿੱਚ ਬਣਾਉਣ ਲਈ ਸੰਘਰਸ਼ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ।
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਲੇਰ ਨੇ ਕਦੇ ਆਪਣੇ ਲਈ ਕੁੱਝ ਨਹੀਂ ਮੰਗਿਆ, ਸਗੋਂ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਲਈ ਲੜਦੇ ਰਹੇ ਹਨ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜਥੇਬੰਦੀ ਦੇ ਸੰਸਥਾਪਕ ਹਰਬੰਸ ਸਿੰਘ, ਸੇਵਾਮੁਕਤ ਅਧਿਕਾਰੀ ਵੈੱਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਬੰਸ ਸਿੰਘ ਢੋਲੇਵਾਲ, ਹਰਦੇਵ ਸਿੰਘ ਕਲੇਰ, ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ, ਮੁਲਾਜ਼ਮ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਵੀ ਕਲੇਰ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…