ਮਿਸ਼ਨ-2024: ਪਹਿਲਾ ਗੇੜਾ ਖ਼ਤਮ ਕਰਕੇ ਚੰਦੂਮਾਜਰਾ ਨੇ ਵਿਸ਼ਾਲ ਰੋਡ ਸ਼ੋਅ ਕੱਢਿਆ

ਸਰਕਾਰ ਨੇ ਪਹਿਲੇ ਦੋ ਸਾਲ ਝੂਠ ਬੋਲ ਕੇ ਲੰਘਾ ਦਿੱਤੇ ਹੁਣ ਕੋਈ ਉਮੀਦ ਨਾ ਰੱਖਿਓ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਚੋਣ ਪ੍ਰਚਾਰ ਦਾ ਪਹਿਲਾ ਗੇੜ ਖ਼ਤਮ ਕਰਕੇ ਐਤਵਾਰ ਨੂੰ ਸਮੁੱਚੇ ਹਲਕੇ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ। ਜਿਸ ਵਿੱਚ ਜ਼ਿਲ੍ਹਾ ਮੁਹਾਲੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਸਾਰੇ ਹਲਕਿਆਂ ਦੇ ਇੰਚਾਰਜ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਏਕੇ ਦਾ ਸਬੂਤ ਦਿੱਤਾ। ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਉਪਰੰਤ ਵੱਡੇ ਕਾਫ਼ਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਵਾਅਦੇ ਅਤੇ ਗਾਰੰਟੀਆਂ ਤੋਂ ਭੱਜਣ ਕਾਰਨ ਸਾਰੇ ਵਰਗਾਂ ਦੇ ਲੋਕ ਬੇਹੱਦ ਦੁਖੀ ਹਨ, ਜੋ ਚੋਣਾਂ ਵਿੱਚ ਸੱਤਾਧਾਰੀ ਧਿਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਜਦੋਂਕਿ ਸਚਾਈ ਇਹ ਹੈ ਕਿ ਅੱਜ ਵੀ ਲੱਖਾਂ ਨੌਜਵਾਨ ਬੇਰੁਜ਼ਗਾਰ ਫਿਰ ਰਹੇ ਹਨ ਅਤੇ ਕੱਚੇ ਮੁਲਾਜ਼ਮ ਸੰਘਰਸ਼ ਦੀ ਰਾਹ ’ਤੇ ਹਨ। ਪਿਛਲੇ ਦੋ ਸਾਲਾਂ ਤੋਂ ਅੌਰਤਾਂ ਹਜ਼ਾਰ ਰੁਪਏ ਨੂੰ ਉਡੀਕ ਰਹੀਆਂ ਹਨ। ਚੰਦੂਮਾਜਰਾ ਨੇ ਕਿਹਾ ਕਿ ਪਹਿਲੇ ਦੋ ਸਾਲ ਸਰਕਾਰ ਨੇ ਝੂਠੇ ਲਾਰੇ ਲਗਾ ਕੇ ਲੰਘਾ ਦਿੱਤੇ ਹਨ। ਅੱਗੇ ਇਨ੍ਹਾਂ ਤੋਂ ਇਨਸਾਫ਼ ਅਤੇ ਵਿਕਾਸ ਦੀ ਉਮੀਦ ਨਹੀਂ ਰੱਖਣੀ ਚਾਹੀਦੀ ਹੈ। ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਬਦਲਾਖੋਰੀ ਦੀ ਨੀਤੀ ਛੱਡ ਕੇ ਸੂਬੇ ਦੇ ਵਿਕਾਸ ਵੱਲ ਧਿਆਨ ਦੇਣ।

ਇਸ ਮੌਕੇ ਅਕਾਲੀ ਵਿਧਾਇਕ ਸੁਖਵਿੰਦਰ ਸਿੰਘ ਸੁਖੀ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ, ਹਲਕਾ ਇੰਚਾਰਜ ਚਮਕੌਰ ਸਾਹਿਬ ਕਰਨ ਸਿੰਘ ਡੀਟੀਓ, ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਭੁੱਲਰ ਤੇ ਰਣਬੀਰ ਸਿੰਘ ਪੂਨੀਆ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਕੋਰ ਕਮੇਟੀ ਦੇ ਮੈਂਬਰ ਸਤਿੰਦਰ ਸਿੰਘ ਗਿੱਲ, ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਬਬਰਾ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਪਰਦੀਪ ਭਾਰਜ, ਨੰਬਰਦਾਰ ਹਰਵਿੰਦਰ ਸਿੰਘ ਤੇ ਕਰਮਜੀਤ ਸਿੰਘ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ ਤੇ ਗੁਰਪ੍ਰੀਤ ਸਿੰਘ ਸਿੱਧੂ, ਯੂਥ ਆਗੂ ਤਰਨਦੀਪ ਸਿੰਘ ਧਾਲੀਵਾਲ, ਦਵਿੰਦਰ ਸਿੰਘ ਮੰਡ, ਖੁਸ਼ਇੰਦਰ ਸਿੰਘ ਬੈਦਵਾਨ, ਅਮਨ ਪੂਨੀਆ, ਸੁਖਵਿੰਦਰ ਸਿੰਘ ਛਿੰਦੀ, ਗੁਰਜਿੰਦਰ ਸਿੰਘ ਤਾਜ਼ਲਪੁਰ, ਹਰਦੇਵ ਸਿੰਘ ਹਰਪਾਲਪੁਰ, ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ ਤੇ ਜਸਪਾਲ ਸਿੰਘ ਨਿਆਮੀਆਂ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…