Share on Facebook Share on Twitter Share on Google+ Share on Pinterest Share on Linkedin ਸੀਆਈਏ ਵੱਲੋਂ ਗੰਨ ਪੁਆਇੰਟ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਦੋ ਕਾਰਾਂ ਵੀ ਕੀਤੀਆਂ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਗੰਨ ਪੁਆਇੰਟ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ 3 ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਸੰਦੀਪ ਗਰਗ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ, 3 ਕਾਰਤੂਸ, ਇੱਕ ਡੰਮੀ ਰਿਵਾਲਵਰ, ਗੰਨ ਪੁਆਇੰਟ ’ਤੇ ਖੋਹੀਆਂ ਦੋ ਕਾਰਾਂ (ਟੈਕਸੀਆਂ) ਬਰਾਮਦ ਕੀਤੀਆਂ ਗਈਆਂ ਹਨ। ਐੱਸਐੱਸਪੀ ਗਰਗ ਨੇ ਦੱਸਿਆ ਕਿ ਐਸਪੀ ਸ੍ਰੀਮਤੀ ਜਯੋਤੀ ਯਾਦਵ ਅਤੇ ਡੀਐਸਪੀ ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਹਰਵਿੰਦਰ ਸਿੰਘ ਉਰਫ਼ ਰਾਜਾ, ਮਨਵਿੰਦਰ ਸਿੰਘ ਉਰਫ਼ ਮਿੰਟੂ ਅਤੇ ਕਮਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਆਪਸ ਵਿੱਚ ਮਿਲ ਕੇ ਨਾਜਾਇਜ਼ ਹਥਿਆਰਾਂ ਦੀ ਨੋਕ ’ਤੇ ਲੱਟਾਂ-ਖੋਹਾਂ ਕਰਦੇ ਸਨ। ਹਥਿਆਰ ਦੀ ਨੋਕ ’ਤੇ ਖੋਹੀਆਂ ਗੱਡੀਆਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਗੈਂਗ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਗੰਨ ਪੁਆਇੰਟ ’ਤੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਸਬੰਧੀ ਇਨ੍ਹਾਂ ਖ਼ਿਲਾਫ਼ ਧਾਰਾ 379ਬੀ, 473, 411, 34 ਅਤੇ ਅਸਲਾ ਐਕਟ ਤਹਿਤ ਥਾਣਾ ਸਦਰ ਖਰੜ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਐੱਸਐੱਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਹਰਵਿੰਦਰ ਉਰਫ਼ ਰਾਜਾ ਅਤੇ ਕਮਲਪ੍ਰੀਤ ਸਿੰਘ ਨੇ ਬੀਤੀ 3 ਅਪਰੈਲ ਨੂੰ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਸੀਜੀਸੀ ਕਾਲਜ ਲਾਂਡਰਾਂ ਕਾਲਜ ਆਉਣ ਲਈ ਟੈਕਸੀ ਕਿਰਾਏ ’ਤੇ ਕੀਤੀ ਸੀ। ਸੈਕਟਰ-86 ਅਤੇ ਸੈਕਟਰ-79 ਜ਼ਿਲ੍ਹਾ ਅਦਾਲਤ ਕੰਪਲੈਕਸ ਵੱਲ ਜਾਂਦੀ ਸੜਕ ਤੋਂ ਹਥਿਆਰ ਦਿਖਾ ਕੇ ਗੱਡੀ ਖੋਹ ਲਈ ਸੀ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਵੱਖਰਾ ਪਰਚਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹਰਵਿੰਦਰ ਉਰਫ਼ ਰਾਜਾ ਅਤੇ ਮਨਵਿੰਦਰ ਮਿੰਟੂ ਨੇ ਬੀਤੀ 10 ਅਪਰੈਲ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਸਨੇਟਾ ਜਾਣ ਲਈ ਵੀ ਇੱਕ ਟੈਕਸੀ ਕਿਰਾਏ ’ਤੇ ਕੀਤੀ ਸੀ ਅਤੇ ਸੈਕਟਰ-98 ਕੋਲ ਪਹੁੰਚ ਕੇ ਗੰਨ ਪੁਆਇੰਟ ’ਤੇ ਟੈਕਸੀ ਖੋਹ ਲਈ ਸੀ। ਇਸ ਸਬੰਧੀ ਵੀ ਉਨ੍ਹਾਂ ਖ਼ਿਲਾਫ਼ ਸੋਹਾਣਾ ਥਾਣੇ ’ਚ ਪਰਚਾ ਦਰਜ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਇੱਕ ਸਵਿਫ਼ਟ ਡਿਜਾਇਰ ਕਾਰ, ਇੱਕ ਇੰਡੀਗੋ ਕਾਰ, ਜਾਅਲੀ ਨੰਬਰ ਪਲੇਟਾਂ, ਇੱਕ ਪਿਸਟਲ .32 ਬੋਰ ਸਮੇਤ 3 ਕਾਰਤੂਸ, ਇੱਕ ਡੰਮੀ ਰਿਵਾਲਵਰ, ਇੱਕ ਮੋਬਾਈਲ ਫੋਨ, ਇੱਕ ਏਟੀਐਮ ਕਾਰਡ ਐਚਡੀਐਫ਼ਸੀ ਬੈਂਕ ਵੀ ਬਰਾਮਦ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ