Share on Facebook Share on Twitter Share on Google+ Share on Pinterest Share on Linkedin ਸੀਜੀਸੀ ਝੰਜੇੜੀ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ ਨਬਜ਼-ਏ-ਪੰਜਾਬ, ਮੁਹਾਲੀ, 17 ਜੂਨ: ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਦੇ ਐਨਐੱਸਐੱਸ ਵਿੰਗ ਅਤੇ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਨੌਜਵਾਨਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਹਫ਼ਤਾਵਾਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਨਾਲ ਹੀ ਐਨਐੱਸਐੱਸ ਵਿੰਗ ਵੱਲੋਂ ਮਜਾਤ ਪੁਲੀਸ ਚੌਂਕੀ ਦੇ ਸਹਿਯੋਗ ਨਾਲ ਕਾਰ ਚਾਲਕਾਂ ਨੂੰ ਸੜਕ ’ਤੇ ਜ਼ਿੰਮੇਵਾਰੀ ਨਾਲ ਗੱਡੀ ਚਲਾਉਣ ਲਈ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਜ਼ਰੂਰੀ ਫ਼ਸਟ ਏਡ ਕਿੱਟਾਂ ਵੀ ਵੰਡੀਆਂ। ਇਨ੍ਹਾਂ ਕਿੱਟਾਂ ਵਿੱਚ ਪੱਟੀਆਂ, ਐੱਟੀਸੈਪਟਿਕ ਵਾਈਪਸ, ਦਰਦ ਨਿਵਾਰਕ ਅਤੇ ਹੋਰ ਜ਼ਰੂਰੀ ਵਸਤੂਆਂ ਸ਼ਾਮਲ ਸਨ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਵਾਪਰਨ ਵਾਲੇ ਸੜਕ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਟਰੈਫ਼ਿਕ ਸਿਗਨਲ, ਜ਼ੈਬਰਾ ਕਰਾਸਿੰਗ, ਟਰੈਫ਼ਿਕ ਲਾਈਟਾਂ ਅਤੇ ਹੈਲਮਟ ਦੀ ਵਰਤੋਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਸੀਜੀਸੀ ਗਰੁੱਪ ਦੇ ਐਮਡੀ ਅਰਸ਼ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਡਰਾਈਵਰਾਂ ਨੂੰ ਲੋੜੀਂਦੇ ਸਾਧਨਾਂ ਨਾਲ ਸਮਰੱਥ ਬਣਾਉਣਾ ਹੈ। ਸੀਜੀਸੀ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਟਰੈਫ਼ਿਕ ਨਿਯਮਾਂ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਜ਼ਿੰਦਗੀ ਵਿੱਚ ਪੂਰੀ ਤਰ੍ਹਾਂ ਯਾਦ ਰੱਖਣ ਤਾਂ ਜੋ ਉਹ ਭਵਿੱਖ ਵਿੱਚ ਉਹ ਆਪਣੀ ਅਤੇ ਸਮਾਜ ਦੀ ਬਿਹਤਰੀ ਵਿੱਚ ਯੋਗਦਾਨ ਪਾ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ