ਦਸਮੇਸ਼ ਵੈੱਲਫੇਅਰ ਕੌਂਸਲ ਨੇ ਠੰਡੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਾਇਆ

ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ:
ਦਸਮੇਸ਼ ਵੈੱਲਫੇਅਰ ਕੌਂਸਲ ਮੁਹਾਲੀ ਵੱਲੋਂ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਮਦਨਪੁਰ ਚੌਕ ’ਤੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ। ਗੁਰਦੁਆਰਾ ਧੰਨਾ ਭਗਤ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਅਰਦਾਸ ਉਪਰੰਤ ਲੰਗਰ ਵਰਤਾਉਣ ਦੀ ਸੇਵਾ ਸ਼ੁਰੂ ਕਰਵਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਸਿਮਰਨਜੀਤ ਸਿੰਘ ਚੰਦੂਮਾਜਰਾ, ਜਸਵੰਤ ਸਿੰਘ ਭੁੱਲਰ, ਪਰਦੀਪ ਸਿੰਘ ਭਾਰਜ ਅਤੇ ਕਰਮ ਸਿੰਘ ਬਬਰਾ ਨੇ ਲੰਗਰ ਦੀ ਸੇਵਾ ਕੀਤੀ ਅਤੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ।
ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰੱਖਦਿਆਂ ਵਾਤਾਵਰਨ ਦੀ ਸ਼ੁੱਧਤਾ, ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਲੋਕਾਂ ਨੂੰ ਛਾਂਦਾਰ ਅਤੇ ਫਲਦਾਰ ਬੂਟੇ ਵੰਡੇ ਗਏ।
ਇਸ ਮੌਕੇ ਸੂਰਤ ਸਿੰਘ ਕਲਸੀ, ਕੰਵਰਦੀਪ ਸਿੰਘ ਮਣਕੂ, ਬਿਕਰਮਜੀਤ ਸਿੰਘ ਹੂੰਝਣ, ਦਰਸ਼ਨ ਸਿੰਘ ਕਲਸੀ, ਨਰਿੰਦਰ ਸਿੰਘ ਸੰਧੂ, ਮਨਫੂਲ, ਬਹਾਦਰ ਸਿੰਘ, ਕੁਲਵਿੰਦਰ ਸਿੰਘ ਸੋਖੀ, ਤਰਸੇਮ ਸਿੰਘ ਖੋਖਰ, ਦਰਸ਼ਨ ਸਿੰਘ, ਸਰਵਣ ਸਿੰਘ ਕਲਸੀ, ਜਸਵਿੰਦਰ ਸਿੰਘ ਭੰਮਰਾ, ਦਵਿੰਦਰ ਸਿੰਘ ਭਾਟੀਆ, ਮੋਹਨ ਸਿੰਘ ਸੱਭਰਵਾਲ, ਬਲਵਿੰਦਰ ਸਿੰਘ ਹੂੰਝਣ, ਬਲਵਿੰਦਰ ਸਿੰਘ ਟੌਹੜਾ, ਭੁਪਿੰਦਰ ਸਿੰਘ ਮਾਨ, ਪਰਮਜੀਤ ਸਿੰਘ ਗਿੱਲ, ਜੋਗਿੰਦਰ ਸਿੰਘ ਸੌਂਧੀ, ਸੁਰਜੀਤ ਸਿੰਘ ਮਠਾੜੂ, ਹਰਚਰਨ ਸਿੰਘ ਗਿੱਲ, ਨਿਰਮਲ ਸਿੰਘ ਸੱਭਰਵਾਲ, ਸੁਰਜਣ ਸਿੰਘ, ਸੁਖਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਜੰਡੂ ਨੇ ਵੀ ਲੰਗਰ ਸੇਵਾ ਵਿੱਚ ਯੋਗਦਾਨ ਪਾਇਆ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…