ਕਿਸਾਨ ਯੂਨੀਅਨ ਸਿੱਧੂਪੁਰ ਨੇ ਨਕਲੀ ਖਾਦ ਮਾਮਲੇ ਵਿੱਚ ਡਾਇਰੈਕਟਰ ਨੂੰ ਮਿਲ ਕੇ ਜਾਂਚ ਮੰਗੀ

ਨਬਜ਼-ਏ-ਪੰਜਾਬ, ਮੁਹਾਲੀ, 19 ਜੂਨ:
ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਮੁਹਾਲੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਸੂਬਾ ਆਗੂ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਡਾਇਰੈਕਟਰ ਪੰਜਾਬ ਨਾਲ ਮੁਲਾਕਾਤ ਕਰਕੇ ਨਕਲੀ ਖਾਦ ਮਾਮਲੇ ਦੀ ਜਾਂਚ ਕਰਨ ਅਤੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ। ਇਸ ਵਫ਼ਦ ਵਿੱਚ ਮਾਨ ਸਿੰਘ ਰਾਜਪੁਰਾ, ਹਰਕੀਰਤ ਸਿੰਘ ਘੜੂੰਆਂ, ਬਹਾਦਰ ਸਿੰਘ ਨਿਆਮੀਆਂ, ਉਜਾਗਰ ਸਿੰਘ ਧਮੋਲੀ ਅਤੇ ਤਰਲੋਚਨ ਸਿੰਘ ਨੰਡਿਆਲੀ ਵੀ ਸ਼ਾਮਲ ਸਨ। ਕਿਸਾਨ ਆਗੂਆਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਲਿਖਤੀ ਪੱਤਰ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਮੁਹਾਲੀ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਘਟੀਆ ਕਿਸਮ ਦਾ ਡੀਏਪੀ ਖਾਦ ਭੇਜ ਦਿੱਤਾ ਗਿਆ ਸੀ। ਜਿਸ ਦਾ ਖੁਲਾਸਾ ਖੇਤੀਬਾੜੀ ਵਿਭਾਗ ਵੱਲੋਂ ਲਏ ਗਏ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਹੋਇਆ ਸੀ। ਜਿਸ ਤੋਂ ਬਾਅਦ ਇਹ ਖਾਦ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ’ਚੋਂ ਵਾਪਸ ਮੰਗਵਾ ਲਈ ਗਈ ਸੀ।
ਇਸ ਬਾਰੇ ਕਿਸਾਨਾਂ ਨੇ ਮੰਗ ਕੀਤੀ ਕਿ ਵਾਪਸ ਮੰਗਵਾਈ ਖਾਦ, ਕਿਸਾਨਾਂ ਵੱਲੋਂ ਲਿਮਿਟ ’ਤੇ ਲਈ ਗਈ ਖਾਦ ਅਤੇ ਇਹ ਖਾਦ ਕਿੱਥੇ ਭੇਜੀ ਗਈ ਹੈ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਰਜਾ ਲਿਮਿਟ ’ਤੇ ਖਾਦ ਲੈ ਕੇ ਗਏ ਕਿਸਾਨਾਂ ਨੂੰ ਜਾਣਕਾਰੀ ਦੇ ਕੇ ਉਨ੍ਹਾਂ ਤੋਂ ਵੀ ਇਹ ਖਾਦ ਵਾਪਸ ਮੰਗਵਾਈ ਜਾਵੇ ਤਾਂ ਜੋ ਉਹ ਅਣਜਾਣਤਾ ਵਿੱਚ ਇਸ ਨੂੰ ਵਰਤੋਂ ਵਿੱਚ ਨਾ ਲਿਆਉਣ ਸਕਣ। ਜਿਹੜੇ ਕਿਸਾਨ ਖਾਦ ਵਰਤ ਚੁੱਕੇ ਹਨ ਉਨ੍ਹਾਂ ਦੀ ਕੀਮਤ ਵਾਪਸ ਲਿਮਿਟ ਵਿੱਚ ਪਾਈ ਜਾਵੇ ਤਾਂ ਕਿ ਉਨ੍ਹਾਂ ਦੇ ਫਸਲੀ ਨੁਕਸਾਨ ਦੀ ਉਹ ਪੂਰਤੀ ਕਰ ਸਕਣ ਅਤੇ ਨਵੀਂ ਖਾਦ ਖਰੀਦ ਸਕਣ। ਕਿਸਾਨ ਯੂਨੀਅਨ ਨੇ ਮੰਗ ਕੀਤੀ ਕਿ ਇਸ ਵੱਡੇ ਘੁਟਾਲੇ ਦੀ ਉੱਚ ਪੱਧਰੀ ਨਿਰਪੱਖ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਕੰਪਨੀ ਅਤੇ ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਕਿਤੇ ਕੋਈ ਕਾਰਵਾਈ ਅਮਲ ਵਿੱਚ ਨਾ ਲਿਆਂਦੀ ਗਈ ਤਾਂ ਕਿਸਾਨ ਯੂਨੀਅਨ ਸਿੱਧੂ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…