ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ, 15 ਸ਼ੱਕ ਵਿਅਕਤੀ ਹਿਰਾਸਤ ’ਚ ਲਏ

ਨਬਜ਼-ਏ-ਪੰਜਾਬ, ਮੁਹਾਲੀ, 21 ਜੂਨ:
ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸ਼ੁੱਕਰਵਾਰ ਨੂੰ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਸੋਹਾਣਾ ਦੀ ਨਾਜਾਇਜ਼ ਕਲੋਨੀ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਸੋਹਾਣਾ ਥਾਣਾ ਦੇ ਐਸਐਚਓ ਜਸਪ੍ਰੀਤ ਸਿੰਘ ਕਾਹਲੋਂ, ਫੇਜ਼-11 ਥਾਣਾ ਦੇ ਐਸਐਚਓ ਨਵੀਨਪਾਲ ਸਿੰਘ ਲਹਿਲ ਸਮੇਤ ਸੈਂਟਰਲ ਥਾਣਾ ਫੇਜ਼-8 ਅਤੇ ਐਰੋਸਿਟੀ ਥਾਣਾ ਦੇ ਮੁਖੀ ਅਤੇ ਹੋਰ ਪੁਲੀਸ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਰਚ ਦੌਰਾਨ ਮਹਿਲਾ ਪੁਲੀਸ ਮੁਲਾਜ਼ਮ ਵੀ ਸ਼ਾਮਲ ਸਨ।
ਡੀਐਸਪੀ ਬੱਲ ਨੇ ਖ਼ੁਦ ਇੱਕ ਇੱਕ ਝੁੱਗੀ ਅਤੇ ਝੌਂਪੜੀ ਦੀ ਜਾਂਚ ਕੀਤੀ ਅਤੇ ਉੱਥੇ ਰਹਿੰਦੇ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਸਮੇਤ ਉਨ੍ਹਾਂ ਦੇ ਆਧਾਰ ਕਾਰਡ ਅਤੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਬਿਨਾਂ ਦਸਤਾਵੇਜ਼ਾਂ ਤੋਂ ਕਈ ਵਾਹਨ ਕਬਜ਼ੇ ਵਿੱਚ ਲਏ ਗਏ ਅਤੇ 15 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ। ਸਰਚ ਦੌਰਾਨ ਪੁਲੀਸ ਵੱਲੋਂ ਇੱਕ ਨੌਜਵਾਨ ਕੋਲੋਂ ਨਸ਼ੇ ਦੀ ਸਰਿੰਜ ਵੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੇਂਡੂ ਖੇਤਰ ਸਮੇਤ ਹੋਰਨਾਂ ਸਲੱਮ ਏਰੀਆ ਵਿੱਚ ਵੀ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾਵੇਗਾ। ਇਸ ਮੌਕੇ ਡੀਐਸਪੀ ਬੱਲ ਨੇ ਨਾਜਾਇਜ਼ ਕਲੋਨੀ ਵਿੱਚ ਰਹਿੰਦੇ ਬਾਹਰੀ ਰਾਜਾਂ ਦੇ ਵਿਅਕਤੀਆਂ ਨੂੰ ਤੁਰੰਤ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡ ਕੇ ਤੁਰਦੇ ਬਣਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸੋਮਵਾਰ ਤੱਕ ਦੀ ਮੋਹਲਤ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਦੌਰਾਨ ਸਰਕਾਰੀ ਜ਼ਮੀਨ ਖਾਲੀ ਨਹੀਂ ਕੀਤੀ ਗਈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…