ਪੰਜਾਬ ਮਹਿਲਾ ਕਮਿਸ਼ਨ ਛੇਤੀ ਹੀ ਸੂਬੇ ਦੀਆਂ ਜੇਲ੍ਹਾਂ ਦਾ ਦੌਰਾ ਕਰੇਗਾ: ਰਾਜ ਲਾਲੀ ਗਿੱਲ

ਜੇਲ੍ਹਾਂ ’ਚ ਮਹਿਲਾ ਕੈਦੀਆਂ ਲਈ ਸਨਮਾਨਜਨਕ ਰਹਿਣ-ਸਹਿਣ ਨੂੰ ਯਕੀਨੀ ਬਣਾਉਣ ਦੀ ਲੋੜ

ਨਬਜ਼-ਏ-ਪੰਜਾਬ, ਮੁਹਾਲੀ, 23 ਜੂਨ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਅੌਰਤਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਮਹਿਲਾ ਕਮਿਸ਼ਨ ਜਲਦ ਹੀ ਸੂਬੇ ਭਰ ਦੀਆਂ ਜੇਲ੍ਹਾਂ ਦਾ ਤੂਫ਼ਾਨੀ ਦੌਰਾ ਕਰੇਗਾ। ਇਸ ਪਹਿਲਕਦਮੀ ਦਾ ਉਦੇਸ਼ ਮਹਿਲਾ ਕੈਦੀਆਂ ਦੇ ਹਿੱਤਾਂ ਦਾ ਮੁਲਾਂਕਣ ਅਤੇ ਸੁਧਾਰ ਕਰਨਾ ਹੈ। ਅੱਜ ਇੱਥੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਜੇਲ੍ਹਾਂ ਵਿੱਚ ਮਹਿਲਾ ਕੈਦੀਆਂ ਲਈ ਮਨੁੱਖੀ ਅਤੇ ਸਨਮਾਨਜਨਕ ਰਹਿਣ-ਸਹਿਣ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਪੱਸ਼ਟ ਕੀਤਾ ,‘‘ ਅਸੀਂ ਜੇਲ੍ਹਾਂ ਵਿੱਚ ਮਹਿਲਾ ਕੈਦੀਆਂ ਨੂੰ ਦਰਪੇਸ਼ ਚੁਨੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦੀ ਬਿਹਤਰੀ ਲਈ ਵਚਨਬੱਧ ਹਾਂ।’’
ਮਹਿਲਾ ਕਮਿਸ਼ਨ ਦੀ ਮੁਖੀ ਨੇ ਕਿਹਾ ਕਿ ਇਸ ਦੌਰੇ ਦੌਰਾਨ ਜੇਲ੍ਹਾਂ ਵਿੱਚ ਮੌਜੂਦਾ ਸਹੂਲਤਾਂ ਦੀ ਡੂੰਘਾਈ ਨਾਲ ਜਾਂਚ ਅਤੇ ਮਹਿਲਾ ਕੈਦੀਆਂ ਨਾਲ ਗੱਲ ਸਿੱਧੀ ਗੱਲ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਦਾ ਉਦੇਸ਼ ਜੇਲ੍ਹ ਅਥਾਰਟੀਆਂ ਨਾਲ ਤਾਲਮੇਲ ਕਰਕੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨਾ ਅਤੇ ਮਹਿਲਾ ਕੈਦੀਆਂ ਦੀ ਭਲਾਈ ਹਿੱਤ ਲੋੜੀਂਦੇ ਬਦਲਾਅ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਤਰਜੀਹੀ ਤੌਰ ’ਤੇ ਇਸ ਸਿਹਤ ਸੰਭਾਲ, ਸਵੱਛਤਾ ਅਤੇ ਸਮੁੱਚੀਆਂ ਰਹਿਣ-ਸਹਿਣ ਸਥਿਤੀਆਂ ਨੂੰ ਸ਼ਾਮਲ ਕੀਤਾ ਜਾਣਾ ਹੈ। ਇਹ ਉਪਰਾਲਾ ਮਹਿਲਾ ਕੈਦੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਯਕੀਨੀ ਬਣਾਏ ਜਾਣ ਲਈ ਇੱਕ ਵਿਆਪਕ ਮਿਸ਼ਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਿਲਾ ਕਮਿਸ਼ਨ ਨੂੰ ਆਸ ਹੈ ਕਿ ਅਜਿਹੇ ਦੌਰੇ ਸਾਰਥਿਕ ਸੁਧਾਰਾਂ ਵੱਲ ਲੈ ਕੇ ਜਾਣਗੇ, ਜਿਸ ਨਾਲ ਜੇਲ੍ਹਾਂ ਵਿੱਚ ਕੈਦ ਅੌਰਤਾਂ ਦੇ ਜੀਵਨ ਵਿੱਚ ਸਕਾਰਾਤਮਿਕ ਤਬਦੀਲੀ ਆਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …