Share on Facebook Share on Twitter Share on Google+ Share on Pinterest Share on Linkedin ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਯੋਗਾ ਦਿਵਸ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 23 ਜੂਨ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੀਐੱਮ ਦੀ ਯੋਗਸ਼ਾਲਾ ਪ੍ਰੋਗਰਾਮ ਨੂੰ ਸਮਰਪਿਤ ਯੋਗ ਦਿਵਸ ਮਨਾਇਆ ਗਿਆ। ਜਿਸ ਵਿੱਚ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪੁਰਸ਼ ਮੁਲਾਜ਼ਮਾਂ ਨੇ ਪੈਟ ਕਮੀਜ ਪਾ ਕੇ ਯੋਗਾ ਕੀਤਾ। ਇਸ ਮੌਕੇ ਭਾਰਤੀਯ ਯੋਗ ਸੰਸਥਾਨ ਦੇ ਯੋਗਾ ਮਾਹਰ ਪ੍ਰਧਾਨ ਗੋਪਾਲ ਦਾਸ ਅਤੇ ਕ੍ਰਿਸ਼ਨ ਲਾਲ ਕਪੂਰ ਨੇ ਸਿੱਖਿਆ ਬੋਰਡ ਦੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਤਣਾਅ-ਮੁਕਤ ਰਹਿਣ ਅਤੇ ਆਪਣੇ ਸ਼ਰੀਰ ਨੂੰ ਤੰਦਰੁਸਤ ਅਤੇ ਨਰੋਆ ਰੱਖਣ ਲਈ ਵੱਖ-ਵੱਖ ਯੋਗ ਆਸਨਾਂ ਨੂੰ ਆਪਣੇ ਜੀਵਨ ਦਾ ਜ਼ਰੂਰੀ ਹਿੱਸਾ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਯੋਗ ਸਿਹਤ ਅਤੇ ਮਨੋਬਲ ਲਈ ਬਹੁਤ ਫਾਇਦੇਮੰਦ ਹੈ ਅਤੇ ਇਸ ਨੂੰ ਰੋਜ਼ਾਨਾ ਆਪਣੇ ਜੀਵਨ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਯੋਗ ਦਿਵਸ ਮੌਕੇ ਸਕੂਲ ਬੋਰਡ ਦੀ ਉਪ ਸਕੱਤਰ ਅਮਰਜੀਤ ਕੌਰ ਦਾਲਮ, ਗੁਰਮੀਤ ਕੌਰ, ਸਹਾਇਕ ਸਕੱਤਰ ਰਣਜੀਤ ਕੌਰ, ਮੁਲਾਜ਼ਮ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ