ਇਨਸਾਫ਼ ਲਈ ਖੱਜਲ-ਖੁਆਰੀ: ਪੀੜਤ ਲੋਕਾਂ ਨੇ ਮੁੱਖ ਮੰਤਰੀ ਤੇ ਡੀਜੀਪੀ ਦੇ ਪੁਤਲੇ ਸਾੜੇ

ਨਬਜ਼-ਏ-ਪੰਜਾਬ, ਮੁਹਾਲੀ, 24 ਜੂਨ:
ਪੰਜਾਬ ਸਰਕਾਰ ਅਤੇ ਪੁਲੀਸ ਵਧੀਕੀਆਂ ਖ਼ਿਲਾਫ਼ ਲੋਕ ਮੁੜ ਤੋਂ ਸੜਕਾਂ ’ਤੇ ਉਤਰ ਆਏ ਹਨ। ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਪੀੜਤ ਪਰਿਵਾਰਾਂ ਨੇ ਅੱਜ ਫੇਜ਼-7 ਟਰੈਫ਼ਿਕ ਲਾਈਟ ਪੁਆਇੰਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਪੁਤਲੇ ਸਾੜ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ, ਰੇਸ਼ਮ ਸਿੰਘ ਕਾਹਲੋਂ, ਲਖਵੀਰ ਸਿੰਘ ਬਟਾਲਾ, ਪ੍ਰਵੀਨ ਟਾਂਕ, ਲਖਵੀਰ ਸਿੰਘ ਬੌਬੀ, ਗੁਰਮੁੱਖ ਸਿੰਘ ਢੋਲਣ ਮਾਜਰਾ, ਤਰਸੇਮ ਚੁੰਬਰ, ਆਈਏਐਸ (ਸੇਵਾਮੁਕਤ) ਡਾ. ਸਵਰਨ ਸਿੰਘ, ਹਰਚੰਦ ਸਿੰਘ ਜਖਵਾਲੀ, ਮਨਜੀਤ ਕੌਰ ਨੇ ਕਿਹਾ ਕਿ ਐਸਸੀ/ਬੀਸੀ ਭਾਈਚਾਰੇ ਦੇ ਲੋਕ ਪਿਛਲੇ ਛੇ ਮਹੀਨਿਆਂ ਤੋਂ ਖੱਜਲ-ਖੁਆਰ ਹੋ ਰਹੇ ਹਨ ਲੇਕਿਨ ਮੁੱਖ ਮੰਤਰੀ ਅਤੇ ਡੀਜੀਪੀ ਕੋਲ ਪੀੜਤਾਂ ਦੀ ਗੱਲ ਸੁਣਨ ਦਾ ਸਮਾਂ ਨਹੀਂ ਹੈ।
ਆਗੂਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਨ। ਮੁੱਖ ਮੰਤਰੀ, ਡੀਜੀਪੀ ਸਮੇਤ ਪੰਜਾਬ ਦੇ ਰਾਜਪਾਲ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨਵੀਂ ਦਿੱਲੀ ਅਤੇ ਪੰਜਾਬ ਕਮਿਸ਼ਨ ਨੂੰ ਵੀ ਮੰਗ ਪੱਤਰ ਭੇਜੇ ਜਾ ਚੁੱਕੇ ਹਨ। ਲੇਕਿਨ ਹੁਣ ਤੱਕ ਕਿਸੇ ਨੇ ਬਾਂਹ ਨਹੀਂ ਫੜੀ। ਇਹੀ ਨਹੀਂ ਕਈ ਮਾਮਲਿਆਂ ਵਿੱਚ ਪੁਲੀਸ ਅਦਾਲਤ ਦੇ ਹੁਕਮ ਮੰਨਣ ਤੋਂ ਇਨਕਾਰੀ ਹੈ। ਪੀੜਤ ਲੋਕਾਂ ’ਤੇ ਝੂਠੇ ਕੇਸ ਬਣਾ ਕੇ ਉਨ੍ਹਾਂ ਦੀ ਆਵਾਜ਼ ਨੂੰ ਬੰਦ ਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ। ਜਿਸ ਕਾਰਨ ਪੀੜਤ ਪਰਿਵਾਰਾਂ ਵਿੱਚ ਭਾਰੀ ਰੋਸ ਹੈ। ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਹਾਊਸ ਨੂੰ ਭਰੋਸਾ ਦੇ ਚੁੱਕੇ ਹਨ ਕਿ ਜਾਅਲੀ ਐਸਸੀ\ਬੀਸੀ ਸਰਟੀਫਿਕੇਟ ਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਇਸ ਮੌਕੇ ਸੁਖਦੇਵ ਸਿੰਘ ਚੱਪੜਚਿੜੀ, ਰਾਜ ਸਿੰਘ, ਬਲਵਿੰਦਰ ਕੰਗ, ਹਰਭਜਨ ਸਿੰਘ ਸਾਬਕਾ ਸਰਪੰਚ ਬਹਿਲੋਲਪੁਰ, ਕਰਮਜੀਤ ਸਿੰਘ, ਜੋਗਿੰਦਰ ਕੌਰ ਸੰਧੂ, ਗੁਰਨਾਮ ਕੌਰ ਸਾਬਕਾ ਬਲਾਕ ਸਮਿਤੀ ਮੈਂਬਰ, ਸੁਨੀਤਾ ਸ਼ਰਮਾ, ਅਵਤਾਰ ਸਿੰਘ ਸੈਂਪਲਾਂ, ਵੇਦ ਪ੍ਰਕਾਸ਼, ਅਮਰੀਕ ਸਿੰਘ, ਬਲਵਿੰਦਰ ਸਿੰਘ ਮੱਕੜਿਆਂ, ਜਸਵੀਰ ਸਿੰਘ ਮਹਿਤਾ, ਤਰਸੇਮ ਖਾਨ, ਦਿਲਬਰ ਖਾਨ, ਬਲਵਿੰਦਰ ਸਿੰਘ ਖਰੜ, ਨਛੱਤਰ ਸਿੰਘ ਕਾਜਲ, ਦਲਜੀਤ ਸਿੰਘ, ਪ੍ਰਭ ਸਿੰਘ, ਸੁਖਦੀਪ ਸਿੰਘ, ਰਣਧੀਰ ਸਿੰਘ, ਸੁਖਵਿੰਦਰ ਸਿੰਘ, ਸਿਮਰਨਜੀਤ ਕੌਰ ਬਟਾਲਾ ਅਤੇ ਹਰਮਨਜੀਤ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …