ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 24 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਇਨਟਰਨੇਸ਼ਲ ਪੰਥਕ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪੂਰਾ ਜੀਵਨ ਬ੍ਰਿਤਾਂਤ ਵਿਸਥਾਰ ਵਿੱਚ ਸੁਣਾਇਆ। ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤ ਨੂੰ ਸਰਵਣ ਕਰਾਇਆ। ਭਾਈ ਕਰਨਵੀਰ ਸਿੰਘ ਦੇ ਰਾਗੀ ਜੱਥੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਸਰੂਪ ਸਿੰਘ, ਬੀਬੀ ਜਸਲੀਨ ਕੌਰ ਲੁਧਿਆਣਾ ਵਾਲੇ, ਭਾਈ ਅਵੀਨਾਸ਼ ਸਿੰਘ, ਭਾਈ ਮਨਦੀਪ ਸਿੰਘ ਭਾਮੀਆਂ ਸਾਹਿਬ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਬਲਜੀਤ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਤੇਜਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …