ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਪੱਬਾਂ ਭਾਰ, ਘਰ-ਘਰ ਜਾ ਕੇ ਡੇਂਗੂ ਦੀ ਜਾਂਚ ਸ਼ੁਰੂ

ਡੇਂਗੂ ਤੋਂ ਬਚਾਅ ਲਈ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਸਿਵਲ ਸਰਜਨ

ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ:
ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਸਿਹਤ ਟੀਮਾਂ ਵੱਲੋਂ ਜਿੱਥੇ ਘਰ-ਘਰ ਜਾ ਕੇ ਡੇਂਗੂ ਦੀ ਜਾਂਚ ਕੀਤੀ ਜਾ ਰਹੀ ਹੈ, ਉੱਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਅੱਜ ਇੱਥੇ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਸਿਹਤ ਵਰਕਰਾਂ ਦੀਆਂ ਟੀਮਾਂ ਘਰਾਂ ਅਤੇ ਹੋਰਨਾਂ ਥਾਵਾਂ ’ਤੇ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ ਅਤੇ ਹੋਰ ਸਮਾਨ ਦੀ ਜਾਂਚ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਦਾ ਇਕੋ-ਇਕ ਤਰੀਕਾ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਬੁਖ਼ਾਰ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਜੁਲਾਈ ਤੋਂ ਲੈ ਕੇ ਨਵੰਬਰ ਤੱਕ ਜ਼ਿਆਦਾ ਹੁੰਦਾ ਹੈ।
ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…