ਮੁਹਾਲੀ ਪੁਲੀਸ ਵੱਲੋਂ ਕਾਲ ਸੈਂਟਰ ਦੇ ਨਾਂ ’ਤੇ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼, 37 ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ 45 ਲੈਪਟਾਪ, ਹੈੱਡਫੋਨ ਮਾਈਕ 45, ਮੋਬਾਈਲ 59 ਬਰਾਮਦ, ਮਰਸਡੀਜ਼ ਕਾਰ ਵੀ ਕੀਤੀ ਜ਼ਬਤ

ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ:
ਮੁਹਾਲੀ ਪੁਲੀਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਉਂਟ ’ਚੋਂ ਟਰਾਂਜ਼ੈਕਸ਼ਨ ਕਰਵਾਉਣ ਦੇ ਨਾਂ ’ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਸੰਦੀਪ ਗਰਗ ਨੇ ਕੀਤਾ। ਉਨ੍ਹਾਂ ਦੱਸਿਆ ਕਿ ਡੀਐਸਪੀ (ਸਿਟੀ-1) ਮੋਹਿਤ ਅਗਰਵਾਲ ਦੀ ਨਿਗਰਾਨੀ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਸੁਖਬੀਰ ਸਿੰਘ ਅਤੇ ਥਾਣੇਦਾਰ ਅਭਿਸ਼ੇਕ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੇ ਆਈਟੀ ਕੰਪਨੀ ਦੀ ਆੜ ਵਿੱਚ ਚੱਲ ਰਹੇ ਇੱਕ ਕਾਲ ਸੈਂਟਰ ਦੇ 37 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਵਿੱਚ 25 ਪੁਰਸ਼ ਅਤੇ 12 ਅੌਰਤਾਂ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 406,420, 120-ਬੀ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 45 ਲੈਪਟਾਪ, ਹੈਡਫੋਨ ਮਾਈਕ 45, ਮੋਬਾਈਲ 59 (ਜਿਨ੍ਹਾਂ ’ਚ ਦਫ਼ਤਰੀ 23, ਪਰਸਨਲ 36) ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਮੁਲਜ਼ਮਾਂ ਦੀ ਦਿੱਲੀ ਨੰਬਰ ਦੀ ਮਰਸਡੀਜ਼ ਕਾਰ ਵੀ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਅੱਜ ਗੁਪਤ ਸੂਚਨਾ ਮਿਲੀ ਸੀ ਕਿ ਪਲਾਟ ਨੰਬਰ ਈ-177, ਕੈਲਾਸ਼ ਟਾਵਰ ਦੀ ਪਹਿਲੀ ਮੰਜ਼ਲ ਵਿਖੇ ਵੈੱਬਟੈਪ ਪ੍ਰਾਈਵੇਟ ਲਿਮਟਿਡ ਦੀ ਆੜ ਵਿੱਚ ਪੇਅ ਪਾਲ ਅਕਾਉਂਟ ’ਚੋਂ ਟਰਾਜ਼ੈਕਸ਼ਨ ਹੋਣ ਦੇ ਨਾਮ ’ਤੇ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਜਾ ਰਹੀਆਂ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਕੈਵਿਨ ਪਟੇਲ, ਪ੍ਰਤੀਕ ਦੁਧੱਤ ਸਮੇਤ 35 ਹੋਰ ਮੁਲਜ਼ਮ ਸ਼ਾਮਲ ਹਨ।

ਐੱਸਐੱਸਪੀ ਨੇ ਦੱਸਿਆ ਕਿ ਉਕਤ ਪਲਾਟ ਵਿੱਚ ਦਿਖਾਵੇ ਦੇ ਤੌਰ ’ਤੇ ਵੈੱਬਟੈਪ ਪ੍ਰਾਈਵੇਟ ਲਿਮਟਿਡ ਦੇ ਨਾਮ ਦੀ ਕੰਪਨੀ ਚਲਾਈ ਜਾ ਰਹੀ ਸੀ ਪ੍ਰੰਤੂ ਇੱਥੇ ਮੁਲਜ਼ਮ ਉਕਤ ਫਰਜ਼ੀ ਕਾਲ ਸੈਂਟਰ ਚਲਾ ਰਹੇ ਸਨ। ਮੁਲਜ਼ਮ ਵਿਦੇਸ਼ੀ ਅਕਾਉਂਟ ਦੇ ਖਾਤਾ ਧਾਰਕਾਂ ਨੂੰ ਜਾਅਲੀ ਈਮੇਲ ਭੇਜਦੇ ਸਨ ਕਿ ਉਨ੍ਹਾਂ ਦੇ ਪੇਅ ਪਾਲ ਅਕਾਉਂਟ ’ਚੋਂ ਟਰਾਂਜ਼ੈਕਸ਼ਨ ਹੋਣੀ ਹੈ। ਇਸ ਸਬੰਧੀ ਕਸਟਮਰ ਕੇਅਰ ਨੰਬਰ ’ਤੇ ਸੰਪਰਕ ਕਰਨ ਲਈ ਕਿਹਾ ਜਾਂਦਾ ਸੀ। ਜਦੋਂ ਸਬੰਧਤ ਵਿਅਕਤੀ ਮੁਲਜ਼ਮਾਂ ਵੱਲੋਂ ਦਿੱਤੇ ਜਾਅਲੀ ਨੰਬਰ ’ਤੇ ਕਾਲ ਕਰਦੇ ਸਨ ਤਾਂ ਮੁਲਜ਼ਮ, ਲੋਕਾਂ ਨੂੰ ਗੱਲਾਂ ਵਿੱਚ ਲਗਾ ਕੇ ਕਹਿੰਦੇ ਸੀ ਕਿ ਜੇਕਰ ਉਨ੍ਹਾਂ ਨੇ ਇਹ ਟਰਾਂਜੈਕਸ਼ਨ ਬਚਾਉਣੀ ਹੈ ਤਾਂ ਉਨ੍ਹਾਂ ਦੀ ਰਾਸ਼ੀ ਗਿਫ਼ਟ ਕਾਰਡ ਖਰੀਦਣ ਅਤੇ ਉਸੇ ਗਿਫ਼ਟ ਕਾਰਡ ਦਾ ਕੋਡ ਹਾਸਲ ਕਰ ਕੇ ਠੱਗੀ ਮਾਰਦੇ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…