ਟੀਡੀਆਈ ਸਿਟੀ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਪਾਵਰਕੌਮ ਐਸਈ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ:
ਟੀਡੀਆਈ ਸਿਟੀ ਸੈਕਟਰ-110 ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਦੇ ਵਫ਼ਦ ਨੇ ਪਾਵਰਕੌਮ ਦੇ ਐਸਈ ਨੂੰ ਮਿਲ ਕੇ ਮੰਗ ਕੀਤੀ ਕਿ ਇਨ੍ਹਾਂ ਸੈਕਟਰਾਂ ਦੇ ਬਿਜਲੀ ਦੇ ਕੰਮ-ਕਾਰਾਂ ਦਾ ਨਿਰੀਖਣ ਕਾਰਵਾਇਆ ਜਾਵੇ ਅਤੇ ਖਾਮੀਆਂ ਮਿਲਣ ’ਤੇ ਬਿਲਡਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਇਹ ਵੀ ਮੰਗ ਕੀਤੀ ਕਿ ਬਿਜਲੀ ਨਾਲ ਸਬੰਧਤ ਕੰਮਾਂ ਨੂੰ ਪਾਵਰਕੌਮ ਦੇ ਨਾਰਮ ਅਨੁਸਾਰ ਪੂਰਾ ਕਰਵਾਇਆ ਜਾਵੇ ਅਤੇ ਇਨ੍ਹਾਂ ਸੈਕਟਰਾਂ ਨੂੰ ਪਾਵਰਕੌਮ ਸਿੱਧਾ ਆਪਣੇ ਅਧੀਨ ਲਿਆ ਜਾਵੇ।
ਜਥੇਬੰਦੀ ਦੇ ਆਗੂ ਰਾਜਵਿੰਦਰ ਸਿੰਘ ਸਰਾਓ ਨੇ ਐਸਈ ਸੁਖਜੀਤ ਸਿੰਘ ਨੂੰ ਦੱਸਿਆ ਕਿ ਟੀਡੀਆਈ ਸਿਟੀ ਸੈਕਟਰ-110 ਅਤੇ ਸੈਕਟਰ-111 ਵਿੱਚ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਸਪਲਾਈ ਦੀ ਹਾਲਤ ਖਸਤਾ ਹੈ ਕਿਉੁਂਕਿ ਬਿਜਲੀ ਵਿਭਾਗ ਵੱਲੋਂ ਇਨ੍ਹਾਂ ਸੈਕਟਰਾਂ ਵਿੱਚ ਬਿਲਡਰ ਵੱਲੋਂ ਕੀਤੇ ਗਏ ਕੰਮਾਂ ਦਾ ਨਿਰੀਖਣ ਨਹੀਂ ਕੀਤਾ ਜਾਂਦਾ। ਵਫਦ ਨੇ ਕਿਹਾ ਕਿ ਇਨ੍ਹਾਂ ਸੈਕਟਰਾਂ ਦੇ ਨਿਵਾਸੀਆਂ ਨੂੰ ਬਿਜਲੀ ਸਬੰਧੀ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੋਲਟੇਜ਼ ਦੇ ਘਟਣ-ਵਧਣ ਕਾਰਨ ਲੋਕਾਂ ਦੇ ਵੱਖ-ਵੱਖ ਤਰ੍ਹਾਂ ਦੇ ਉਪਕਰਣ ਖਰਾਬ ਹੋ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਮੇਂ ਤੇ ਲੱਗਣ ਵਾਲੇ ਕੱਟਾਂ ਕਾਰਨ ਮਰੀਜਾਂ ਦੀ ਹਾਲਤ ਬਦਤਰ ਹੋ ਜਾਂਦੀ ਹੈ। ਆਗੂਆਂ ਨੇ ਕਿਹਾ ਕਿ ਐਸੋਸ਼ੀਏਸ਼ਨ ਵੱਲੋਂ ਇਸ ਸਬੰਧੀ ਪਿਛਲੇ ਸਮੇਂ ਵਿੱਚ ਉੱਚ ਅਧਿਕਾਰੀਆਂ ਨੂੰ ਅਨੇਕਾਂ ਸ਼ਿਕਾਇਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਪਰ ਕਦੇ ਵੀ ਕਿਸੇ ਅਧਿਕਾਰੀ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਉਪਰਾਲਾ ਨਹੀਂ ਕੀਤਾ।
ਪਾਵਰਕੌਮ ਦੇ ਐੱਸਈ ਸੁਖਜੀਤ ਸਿੰਘ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਟੀਡੀਆਈ ਬਿਲਡਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਵਿਭਾਗ ਵੱਲੋਂ ਇਨ੍ਹਾਂ ਸੈਕਟਰਾਂ ਦਾ ਸਰਵੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਸਬੰਧੀ ਦਿੱਕਤਾਂ ਨੂੰ ਜਲਦੀ ਦੂਰ ਕੀਤਾ ਜਾਵੇਗਾ। ਵਫ਼ਦ ਵਿੱਚ ਸਾਧੂ ਸਿੰਘ, ਸੰਦੀਪ ਸ਼ਰਮਾ, ਐਮਐਲ ਸ਼ਰਮਾ, ਅਸ਼ੋਕ ਡੋਗਰਾ, ਅਮਰਜੀਤ ਸਿੰਘ ਸੇਖੋਂ, ਗੁਰਬਚਨ ਸਿੰਘ ਮੰਡੇਰ, ਜਸਵੀਰ ਸਿੰਘ ਗੜਾਂਗ, ਸੁਖਬੀਰ ਸਿੰਘ ਢਿੱਲੋਂ, ਮਨੋਹਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…