Share on Facebook Share on Twitter Share on Google+ Share on Pinterest Share on Linkedin ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ ਸੈਕਟਰ-71 ਆਈਵੀਵਾਈ ਤੋਂ ਲਿਵਾਸਾ ਦੇ ਨਾਮ ਵਿੱਚ ਤਬਦੀਲ ਹੋਏ ‘ਹਸਪਤਾਲ’ ਦਾ ਉਦਘਾਟਨ ਪੰਜਾਬ ਵਿੱਚ ਲੋੜ ਅਨੁਸਾਰ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ: ਸਿਹਤ ਮੰਤਰੀ ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸੈਕਟਰ-71 ਵਿਖੇ ਆਈਵੀਵਾਈ ਤੋਂ ਲਿਵਾਸਾ ਦੇ ਨਾਮ ਵਿੱਚ ਤਬਦੀਲ ਹੋਏ ਹਸਪਤਾਲ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਫ਼ਰਿਸ਼ਤੇ ਸਕੀਮ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇ ਕੇ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਦੇਸ਼ ਵਿੱਚ ਅੱਵਲ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇ। ਸਿਹਤ ਮੰਤਰੀ ਨੇ ਸਮਾਗਮ ਦੌਰਾਨ ਕੌਮੀ ਡਾਕਟਰ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਭਾਰਤ ਰਤਨ ਬੀਸੀ ਰੌਏ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਜਿੱਥੇ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਇਆ, ਉੱਥੇ ਸਿਹਤ ਖੇਤਰ ਦੀ ਮਜ਼ਬੂਤੀ ਲਈ ਵੀ ਮਿਸਾਲੀ ਕੰਮ ਕੀਤਾ। ਉਨ੍ਹਾਂ ਨੇ ਮੈਡੀਕਲ ਖੇਤਰ ਨਾਲ ਜੁੜੇ ਹਰ ਵਿਅਕਤੀ ਨੂੰ ਡਾ. ਰੌਏ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਵਿੱਚ ਅੱਵਲ ਦਰਜੇ ਦਾ ਸੂਬਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਪਰ ਕੇਂਦਰ ਸਰਕਾਰ ਵੱਲੋਂ ਲੰਮੇਂ ਸਮੇਂ ਤੋਂ ਪੰਜਾਬ ਦੇ ਰੋਕੇ ਜਾ ਰਹੇ ਫੰਡ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣ ਰਹੇ ਹਨ। ਕੇਂਦਰ ਸਰਕਾਰ ਨੇ ਸਿਹਤ ਖੇਤਰ ਸਬੰਧੀ ਕਰੀਬ 1 ਹਜ਼ਾਰ ਕਰੋੜ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਰਤੇ ਜਾ ਸਕਣ ਵਾਲੇ ਕਰੀਬ 7 ਹਜ਼ਾਰ ਕਰੋੜ ਦੇ ਫ਼ੰਡ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਜਲਦ ਹੀ ਲੋੜ ਅਨੁਸਾਰ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਿਹਤ ਖੇਤਰ ਦੇ ਵਿੱਚ ਸੁਧਾਰ ਲਈ ਯਤਨਸ਼ੀਲ ਹੈ, ਉੱਥੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਯੋਗਦਾਨ ਵੀ ਅਹਿਮ ਹੈ। ਇਸ ਮਗਰੋਂ ਸਿਹਤ ਮੰਤਰੀ ਨੇ ਪਿੰਡ ਕੁਰੜੀ ਵਿੱਚ ਸ੍ਰੀ ਸੱਤਿਆ ਸਾਈਂ ਮਾਨਵ ਸੇਵਾ ਟਰੱਸਟ ਅਤੇ ਲਾਇਨਜ਼ ਕਲੱਬ ਵੱਲੋਂ ਖੋਲ੍ਹੇ ਮੁਫ਼ਤ ਮਲਟੀਸਪੈਸ਼ਿਲਟੀ ਹਸਪਤਾਲ ਦਾ ਉਦਘਾਟਨ ਵੀ ਕੀਤਾ। ਜਿੱਥੇ 4 ਓਪੀਡੀਜ਼, ਦੰਦਾਂ ਦੇ ਇਲਾਜ ਅਤੇ ਐਂਬੂਲੈਂਸ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਹਸਪਤਾਲ ਦਾ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਨਾਲ ਤਾਲਮੇਲ ਕਰਵਾਇਆ ਜਾਵੇਗਾ। ਕੁਰੜੀ ਹਸਪਤਾਲ ਵੱਲੋਂ ਕਿਸੇ ਮਰੀਜ਼ ਨੂੰ ਰੈਫਰ ਕਰਨ ’ਤੇ ਤਾਂ ਉਸ ਦਾ ਪਹਿਲ ਦੇ ਅਧਾਰ ’ਤੇ ਇਲਾਜ ਕੀਤਾ ਜਾਵੇਗਾ। ਉਨ੍ਹਾਂ ਨੇ ਐਂਬੂਲੈਂਸ ਨੂੰ ਹਰੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸਡੀਐਮ ਦੀਪਾਂਕਰ ਗਰਗ, ਸਿਵਲ ਸਰਜਨ ਡਾ. ਦਵਿੰਦਰ ਕੁਮਾਰ, ਡਾ. ਸਤੀਸ਼ ਗਰਗ, ਐਡਵੋਕੇਟ ਅਮਰ ਵਿਵੇਕ, ਪ੍ਰਵੀਨ ਕਾਂਸਲ, ਸਤੀਸ਼ ਸ਼ਰਮਾ, ਸਿਧਾਰਥ ਗਰਗ, ਆਰ.ਕੇ ਰਾਣਾ, ਤੇਜ ਕੇ, ਅਰੁਣ ਵਾਲੀਆ, ਅਜੈ ਸ਼ਾਹੀ, ਡਾ. ਅਸ਼ਵਨੀ ਵਿਜ, ਐਡਵੋਕੇਟ ਕੇਤਨ ਸ਼ਰਮਾ, ਉਮਾਕਾਂਤ ਮਹਿਤਾ, ਪੁਨੀਤ ਮਲਹੋਤਰਾ, ਸਰਪੰਚ ਛੱਜਾ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ