Share on Facebook Share on Twitter Share on Google+ Share on Pinterest Share on Linkedin ਘਰੇਲੂ ਹਿੰਸਾ ਤੋਂ ਪੀੜਤ ਅੌਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਦਾ ਹੋਕਾ ‘ਸੰਕਲਪ’ ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਬਾਰੇ ਜਾਗਰੂਕਤਾ ਕੈਂਪ ਲਾਇਆ ਨਬਜ਼-ਏ-ਪੰਜਾਬ, ਮੁਹਾਲੀ, 2 ਜੁਲਾਈ: ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲਾ, ਭਾਰਤ ਸਰਕਾਰ ਵੱਲੋਂ ‘ਹੱਬ ਫਾਰ ਇੰਮਾਵਰਮੈਂਟ ਆਫ਼ ਵਿਮੈਨ’’ ਦੇ ਤਹਿਤ ਘਰੇਲੂ ਹਿੰਸਾ ਤੋਂ ਪੀੜਤ ਅੌਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਦਾ ਹੋਕਾ ਦੇਣ ਅਤੇ ਪਹੁੰਚ ਵਧਾਉਣ ਲਈ 100 ਰੋਜ਼ਾ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ ਜੋ ਪੂਰੇ ਦੇਸ਼ ਵਿੱਚ 4 ਅਕਤੂਬਰ ਤੱਕ ਜਾਰੀ ਰਹੇਗਾ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਸੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਹਾਲੀ ਵੱਲੋਂ ਆਂਗਨਵਾੜੀ ਸੈਂਟਰ ਸੋਹਾਣਾ-6 ਵਿਖੇ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਿਸ਼ਨ ਸ਼ਕਤੀ (ਡੀ.ਐਚ.ਈ.ਡਬਲਯੂ) ਦੇ ਜ਼ਿਲ੍ਹਾ ਕੋਆਰਡੀਨੇਟਰ ਬੀਬਾ ਰਜਨੀਤ ਕੌਰ ਨੇ ਪੀਸੀ-ਪੀਐਨਡੀਟੀ ਐਕਟ ਤਹਿਤ ਆਂਗਨਵਾੜੀ ਵਰਕਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਹ ਜਾਣਕਾਰੀ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਨਾਲ ਪਹੁੰਚਾਉਣ ਲਈ ਪ੍ਰੇਰਿਆ ਤਾਂ ਜੋ ਸਮਾਜ ਵਿੱਚ ਵੱਧ ਰਹੀ ਭਰੂਣ ਹੱਤਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਜ਼ਿਲ੍ਹਾ ਕੋਆਰਡੀਨੇਟਰ (ਪੋਸ਼ਣ ਅਭਿਆਨ) ਸ੍ਰੀਮਤੀ ਹਰਦੀਪਮ ਨੇ ਆਂਗਨਵਾੜੀ ਵਰਕਰਾਂ ਨੂੰ ਨਵ-ਜੰਮੇ ਕਮਜ਼ੋਰ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਪੀਐਮਐਮਵੀਵਾਈ ਸਕੀਮ ਤਹਿਤ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਕਿਹਾ ਗਿਆ। ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਅੌਰਤਾਂ ਦੀ ਮਦਦ ਲਈ ਸਖੀ-ਵਨ ਸਟਾਪ ਸੈਂਟਰ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਜਿਵੇਂ ਕਿ ਅੌਖੇ ਸਮੇਂ ਵਿੱਚ ਸਹਾਇਤਾ ਅਤੇ ਬਚਾਓ ਸੇਵਾਵਾਂ, ਡਾਕਟਰੀ ਅਤੇ ਪੁਲੀਸ ਸਹਾਇਤਾ, ਕੌਂਸਲਿੰਗ, ਕਾਨੂੰਨੀ ਸਹਾਇਤਾ, ਕਾਨੂੰਨੀ ਸਲਾਹ ਅਤੇ ਰਹਿਣ ਲਈ ਸੁਰੱਖਿਅਤ ਜਗ੍ਹਾਂ ਪ੍ਰਦਾਨ ਕਰਨ ਬਾਰੇ ਆਂਗਨਵਾੜੀ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਕਿਰਨਪ੍ਰੀਤ ਕੌਰ ਸਮੇਤ ਸਮੂਹ ਸੁਪਰਵਾਈਜਰ, ਆਂਗਨਵਾੜੀ ਵਰਕਰ ਅਤੇ ਹੈਲਪਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ