ਡੀਸੀ ਨੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜ਼ਿਲ੍ਹਾ ਰੈੱਡ ਕਰਾਸ ਮੁਹਾਲੀ ਵੱਲੋਂ ‘ਨੋ ਪ੍ਰੋਫਿਟ ਨੋ ਲੋਸ’ ’ਤੇ ਚਲਾਈ ਜਾਵੇਗੀ ਐਂਬੂਲੈਂਸ

ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਅੱਜ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਿਸ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਨੋ ਪ੍ਰੋਫਿਟ ਨੋ ਲੋਸ’ ’ਤੇ ਚਲਾਇਆ ਜਾਵੇਗਾ। ਇਹ ਐਂਬੂਲੈਂਸ ਸਰਕਾਰੀ ਹਸਪਤਾਲ ਫੇਜ਼-6 ਸਥਿਤ ਜਨ ਅੌਸ਼ਧੀ ਸਟੋਰ ਨੇੜੇ ਖੜੀ ਹੋਵੇਗੀ। ਇਸ ਐਂਬੂਲੈਸ ਵੈਨ ਦੀ ਸਹੂਲਤ ਦਾ ਲਾਭ ਲੈਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਜਨ ਅੌਸ਼ਧੀ ਸਟੋਰ ਜਾਂ ਡੀਸੀ ਦਫ਼ਤਰ ਦੇ ਕੰਟਰੋਲ ਰੂਮ ਨੰਬਰ 0172-2219506 ਜਾਂ ਡਰਾਈਵਰ ਗੁਰਮੀਤ ਸਿੰਘ ਦੇ ਮੋਬਾਈਲ 84275-44403 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
ਏਡੀਸੀ (ਜਨਰਲ) ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ੍ਰੀਮਤੀ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਵੱਲੋਂ ਲੋਕ ਭਲਾਈ ਕੰਮ ਕੀਤੇ ਜਾ ਰਹੇ ਹਨ, ਜਿਵੇਂ ਕਿ ਕੁਦਰਤੀ ਆਪਦਾ ਸਮੇਂ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣਾ, ਫਸਟ ਏਡ ਟਰੇਨਿੰਗ, ਜਨ ਅੌਸ਼ਧੀ ਸਟੋਰ ਸਕੀਮ ਅਤੇ ਵੱਖ-ਵੱਖ ਥਾਵਾਂ ’ਤੇ ਖੂਨਦਾਨ ਅਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਕੰਨਸਨਟ੍ਰੇਟਰ ਬੈਂਕ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸਹਾਇਕ ਕਮਿਸ਼ਨਰ (ਜ) ਹਰਮਿੰਦਰ ਸਿੰਘ ਹੁੰਦਲ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…