Share on Facebook Share on Twitter Share on Google+ Share on Pinterest Share on Linkedin ਮੁਲਾਜ਼ਮਾਂ ਨੂੰ ਤੁਰੰਤ ਤਨਖ਼ਾਹਾਂ ਜਾਰੀ ਕਰੇ ਪੰਜਾਬ ਸਰਕਾਰ: ਐਸਸੀ\ਬੀਸੀ ਅਧਿਆਪਕ ਯੂਨੀਅਨ ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ: ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਲਤਾਲਾ, ਹਰਬੰਸ ਲਾਲ ਪਰਜੀਆਂ, ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਪਰਵਿੰਦਰ ਭਾਰਤੀ ਅਤੇ ਪ੍ਰੈਸ ਸਕੱਤਰ ਹਰਪਾਲ ਸਿੰਘ ਤਰਨਤਾਰਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੂਨ ਮਹੀਨੇ ਦੀਆਂ ਤਨਖ਼ਾਹਾਂ ਜਾਰੀ ਕਰਨ ’ਤੇ ਜ਼ੁਬਾਨੀ ਰੋਕ ਲਗਾ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਹਰ ਗਲੀ ਮੁਹੱਲੇ ਵਿੱਚ ਇਹ ਢੰਡੋਰਾਂ ਪਿੱਟ ਰਹੇ ਹਨ ਕਿਸੇ ਵਿਅਕਤੀ ਨੂੰ ਆਪਣੇ ਕੰਮ ਕਰਵਾਉਣ ਅਤੇ ਰੁਜ਼ਗਾਰ ਲਈ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ ਪ੍ਰੰਤੂ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਮੌਜੂਦਾ ਸਮੇਂ ਵਿੱਚ ਸਾਰਾ ਕੱੁਝ ਸਰਕਾਰੀ ਵਾਅਦਿਆਂ-ਦਾਅਵਿਆਂ ਤੋਂ ਉਲਟ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ 3 ਜੁਲਾਈ ਬੀਤ ਜਾਣ ’ਤੇ ਵੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ। ਪਿਛਲੇ ਸਮੇਂ ਦੌਰਾਨ ਵੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਸੀ ਮਿਲਦੀ। ਹਮੇਸ਼ਾ 10 ਤੋਂ 12 ਦਿਨ ਲੇਟ ਮਿਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਖ਼ਰਚਿਆਂ ਦੀ ਪੂਰਤੀ ਲਈ ਕਰੋੜਾਂ ਦੇ ਕਰਜ਼ੇ ਲਏ ਜਾ ਰਹੇ ਹਨ ਪਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਆਨਾਕਾਨੀ ਕੀਤੀ ਜਾਂਦੀ ਹੈ ਅਤੇ ਖ਼ਜ਼ਾਨਾ ਦਫ਼ਤਰਾਂ ਨੂੰ ਮੁਲਾਜ਼ਮਾਂ ਦੇ ਤਨਖ਼ਾਹ ਬਿੱਲ ਰੋਕਣ ਦੇ ਜ਼ੁਬਾਨੀ ਹੁਕਮ ਕੀਤੇ ਹਨ। ਜੋ ਨਿੰਦਣਯੋਗ ਕਾਰਵਾਈ ਹੈ। ਪੰਜਾਬ ਸਰਕਾਰ ਨੂੰ ਮੁਲਾਜ਼ਮ ਮਸਲਿਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀਏ ਜਾਰੀ ਕਰਨ, ਐੱਸਸੀ/ਬੀਸੀ ਮੁਲਾਜ਼ਮਾਂ, ਵਿਦਿਆਰਥੀਆਂ ਤੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕਰਨ ਕਰਕੇ ਹੀ ਲੋਕ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ। ਹੁਣ ਜ਼ਿਮਨੀ ਚੋਣਾਂ ਦੇ ਨਤੀਜੇ ਵੀ ਸਰਕਾਰ ਵਿਰੋਧੀ ਹੋਣਗੇ। ਇਸ ਮੌਕੇ ਗੁਰਜੈਪਾਲ ਸਿੰਘ, ਅਮਿੰਦਰਪਾਲ ਮੁਕਤਸਰ, ਵੀਰ ਸਿੰਘ ਮੋਗਾ, ਸੁਰਿੰਦਰ ਸਿੰਘ ਮੋਗਾ, ਹਰਜਿੰਦਰ ਸਿੰਘ ਪੁਰਾਣੇਵਾਲਾ, ਹਰਦੀਪ ਤੂਰ, ਬੇਅੰਤ ਭਾਂਬਰੀ, ਸੁਰਿੰਦਰ ਮੁਹਾਲੀ, ਸੁਖਰਾਜ ਮਾਹਲ, ਪਰਮਿੰਦਰ ਗੁਰਦਾਸਪੁਰ, ਨਰਿੰਦਰਜੀਤ ਕਪੂਰਥਲਾ, ਜਸਵੀਰ ਬੀਹਲਾ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ