ਸੀਜੀਸੀ ਲਾਂਡਰਾਂ: 24ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਨਬਜ਼-ਏ-ਪੰਜਾਬ, ਮੁਹਾਲੀ, 5 ਜੁਲਾਈ:
ਹਰੇਕ ਸਾਲ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਅਤੇ ਅਸੀਸਾਂ ਲੈਣ ਦੀ ਪਰੰਪਰਾ ਨੂੰ ਕਾਇਮ ਰੱਖਦਿਆਂ ਸੀਜੀਸੀ ਲਾਂਡਰਾਂ ਵੱਲੋਂ ਕੈਂਪਸ ਦੇ ਵਿਹੜੇ ਵਿੱਚ ਤਿੰਨ ਰੋਜ਼ਾ ਅਖੰਡ ਪਾਠ ਸਮਾਗਮ ਕਰਵਾਇਆ ਗਿਆ। ਅੱਜ ਆਨੰਦਮਈ ਗੁਰਬਾਣੀ ਕੀਰਤਨ ਦੇ ਨਾਲ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਅਨੰਦਮਈ ਪਵਿੱਤਰ ਸਮਾਰੋਹ ਵਿੱਚ ਸੀਜੀਸੀ ਲਾਂਡਰਾ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ, ਉਨ੍ਹਾਂ ਦੇ ਪਰਿਵਾਰਕ ਮੈਂਬਰ, ਫੈਕਲਟੀ ਮੈਂਬਰ ਅਤੇ ਸਮੁੱਚਾ ਸਟਾਫ਼ ਨਤਮਸਤਕ ਹੋਣ ਲਈ ਇਕੱਠੇ ਹੋਏ।
ਇਸ ਦੌਰਾਨ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅਸੀਂ 23ਵੇਂ ਅਕਾਦਮਿਕ ਸੈਸ਼ਨ ਦੀ ਸਫਲਤਾਪੂਰਵਕ ਸਮਾਪਤੀ ਅਤੇ 24ਵੇਂ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਮਾਤਮਾ ਵਲੋਂ ਦਿਤੇ ਆਸ਼ੀਰਵਾਦ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਸਮੁੱਚੇ ਸੀਜੀਸੀ ਲਾਂਡਰਾਂ ਪਰਿਵਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਸਾਲ 2001 ਵਿੱਚ ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇ ਸਫ਼ਰ ਨੂੰ ਯਾਦ ਕੀਤਾ। ਉਨ੍ਹਾਂ ਨੇ ਆਪਣੇ ਸੰਘਰਸ਼ਾਂ, ਚੁਣੌਤੀਆਂ ਅਤੇ ਮੁਸ਼ਕਲਾਂ ਨੂੰ ਯਾਦ ਕਰਦਿਆਂ ਦੱਸਿਆ ਕਿ ਕਿਵੇਂ ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਸਖ਼ਤ ਮਿਹਨਤ ਨਾਲ, ਨਿਰੰਤਰ ਯਤਨਾਂ ਕਾਰਨ ਸੰਸਥਾ ਦਾ ਵਿਕਾਸ ਹੋਇਆ।
ਉਨ੍ਹਾਂ ਫੈਕਲਟੀ ਦਾ ਉਨ੍ਹਾਂ ਦੇ ਸਮਰਪਣ ਅਤੇ ਯੋਗਦਾਨ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਨਵੇਂ ਮਾਪਦੰਡ ਸਥਾਪਤ ਕਰਕੇ ਸੰਸਥਾ ਨੂੰ ਹੋਰ ਉਚਾਈਆਂ ‘ਤੇ ਪਹੁੰਚਾਉਣ ਲਈ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਦੋਵਾਂ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਨਵੀਆਂ ਪ੍ਰਾਪਤੀਆਂ, ਨਵੀਂ ਸਿੱਖਿਆ ਦੇ ਨਾਲ ਚੰਗੀਆਂ ਪਲੇਸਮੈਂਟਾਂ ਅਤੇ ਕਰੀਅਰ ਦੀ ਤਰੱਕੀ ਨਾਲ ਭਰੇ ਇੱਕ ਹੋਰ ਕਾਮਯਾਬੀ ਦੇ ਸਾਲ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…