ਪੰਜਾਬ ਪੁਲੀਸ ਪੈਨਸਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

ਨਬਜ਼-ਏ-ਪੰਜਾਬ, ਮੁਹਾਲੀ, 6 ਜੁਲਾਈ:
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਇਕਾਈ ਦੀ ਵਿਸ਼ੇਸ਼ ਮੀਟਿੰਗ ਸੰਸਥਾ ਦੇ ਮੁੱਖ ਦਫ਼ਤਰ ਸੋਹਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਐਸੋਸੀਏਸ਼ਨ ਨਾਲ ਸਬੰਧਤ ਮੈਂਬਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੇਵਾਮੁਕਤ ਇੰਸਪੈਕਟਰ ਦਲਜੀਤ ਸਿੰਘ ਕੈਲੋ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸਰ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ ਅਤੇ ਫੌਜੀ ਪੈਟਰਨ ਦੇ ਆਧਾਰ ਤੇ ਮੁਲਾਜ਼ਮਾਂ ਤੇ ਪੈਨਸਰਾਂ ਨੂੰ ਕਾਰਡ ਸਿਸਟਮ ਸਹੂਲਤ ਦਿੱਤੀ ਜਾਵੇ। ਐਸੋਸੀਏਸ਼ਨ ਵੱਲੋਂ ਮੀਟਿੰਗ ਰਾਹੀ ਮੰਗ ਕੀਤੀ ਗਈ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਯੋਗ ਅਤੇ ਠੋਸ ਉਪਰਾਲੇ ਕਰੇ।

ਮੀਟਿੰਗ ਵਿੱਚ ਸਾਬਕਾ ਐਸਐਸਪੀ ਹਰਗੋਬਿੰਦ ਸਿੰਘ, ਸੇਵਾਮੁਕਤ ਐਸਪੀ ਸਵਰਨ ਸਿੰਘ, ਸੇਵਾਮੁਕਤ ਡੀਐਸਪੀ ਜੀਪੀ ਸਿੰਘ ਅਤੇ ਸਤਿੰਦਰ ਕੁਮਾਰ, ਸੇਵਾਮੁਕਤ ਇੰਸਪੈਕਟਰ ਸੁਭਾਸ਼ ਕੁਮਾਰ ਐਮਟੀਓ, ਸੇਵਾਮੁਕਤ ਇੰਸਪੈਕਟਰ ਰਘਬੀਰ ਸਿੰਘ, ਸੇਵਾਮੁਕਤ ਇੰਸਪੈਕਟਰ ਹਰਪਿੰਦਰ ਸਿੰਘ ਕੁਮਾਰ, ਸੇਵਾਮੁਕਤ ਥਾਣੇਦਾਰ ਗੁਰਮੇਲ ਸਿੰਘ, ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਭਾਂਖਰਪੁਰ, ਸੇਵਾਮੁਕਤ ਇੰਸਪੈਕਟਰ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ, ਸੇਵਾਮੁਕਤ ਥਾਣੇਦਾਰ ਅਸ਼ੋਕ ਕੁਮਾਰ, ਸੇਵਾਮੁਕਤ ਇੰਸਪੈਕਟਰ ਮਨਮੋਹਨ ਸਿੰਘ ਕਾਹਲੋ ਵੀ ਉਚੇਚੇ ਤੌਰ ਤੇ ਮੀਟਿੰਗ ਦੇ ਵਿੱਚ ਸ਼ਾਮਲ ਹੋਏ। ਅਖੀਰ ਵਿੱਚ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਨੇ ਮੀਟਿੰਗ ਵਿੱਚ ਆਏ ਮੈਂਬਰਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…