ਐੱਸਐੱਸਪੀ ਦੀ ਮੌਜੂਦਗੀ ਵਿੱਚ ਮਜ਼ਦੂਰ ਨੇ ਕੀਤਾ ਸਨੇਟਾ ਪੁਲੀਸ ਚੌਂਕੀ ਦੀ ਨਵੀਂ ਇਮਾਰਤ ਦਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 6 ਜੁਲਾਈ:
ਮੁਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਇੱਥੋਂ ਦੇ ਨੇੜਲੇ ਕਸਬਾ-ਨੁਮਾ ਪਿੰਡ ਸਨੇਟਾ ਵਿੱਚ ਪੁਲੀਸ ਚੌਂਕੀ ਦੀ ਨਵੀਂ ਇਮਾਰਤ ਦਾ ਉਦਘਾਟਨ ਅੱਜ ਇੱਕ ਮਜ਼ਦੂਰ ਤੋਂ ਕਰਵਾ ਕੇ ਨਵੀਂ ਪਿਰਤ ਪਾਈ ਹੈ। ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੈਕਟਰ-104 ਵਿੱਚ ਆਰਜ਼ੀ ਇਮਾਰਤ ਵਿੱਚ ਪੁਲੀਸ ਚੌਂਕੀ ਦਾ ਕੰਮ ਚਲ ਰਿਹਾ ਸੀ ਪ੍ਰੰਤੂ ਹੁਣ ਪ੍ਰਾਈਵੇਟ ਕੰਪਨੀ ਵੱਲੋਂ ਨਵੀਂ ਇਮਾਰਤ ਬਣ ਗਈ ਹੈ। ਇਸ ਮੌਕੇ ਐਸਪੀ (ਐੱਚ) ਤੁਸ਼ਾਰ ਗੁਪਤਾ, ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਸੋਹਾਣਾ ਥਾਣਾ ਦੇ ਐਸਐਚਓ ਜਸਪ੍ਰੀਤ ਸਿੰਘ ਕਾਹਲੋਂ, ਸਨੇਟਾ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਅਤੇ ਏਐਸਆਈ ਚਰਨਜੀਤ ਸਿੰਘ ਸਮੇਤ ਪ੍ਰਾਈਵੇਟ ਕੰਪਨੀ ਦੇ ਨੁਮਾਇੰਦੇ ਮੌਜੂਦ ਸਨ।
ਅੱਜ ਐੱਸਐੱਸਪੀ ਸੰਦੀਪ ਗਰਗ ਖ਼ੁਦ ਪੁਲੀਸ ਚੌਂਕੀ ਦਾ ਉਦਘਾਟਨ ਕਰਨ ਪਹੁੰਚੇ ਸੀ ਪ੍ਰੰਤੂ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਇੱਕ ਮਜ਼ਦੂਰ ਦੇ ਹੱਥੋਂ ਫੀਤਾ ਕਟਵਾਇਆ ਗਿਆ। ਇਸ ਉਪਰੰਤ ਐੱਸਐੱਸਪੀ ਨੇ ਚੌਂਕੀ ਦੀ ਨਵੀਂ ਇਮਾਰਤ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਹੁਣ ਨਵੀਂ ਇਮਾਰਤ ਵਿੱਚ ਜਿੱਥੇ ਪੁਲੀਸ ਫੋਰਸ ਅਤੇ ਥਾਣੇ ਦੇ ਸਟਾਫ਼ ਨੂੰ ਕੰਮ ਕਰਨ ਵਿੱਚ ਆਸਾਨੀ ਹੋਵੇਗੀ, ਉੱਥੇ ਲੋਕਾਂ ਨੂੰ ਵੀ ਲੋੜੀਂਦੀਆਂ ਸਹੂਲਤਾਂ ਹਾਸਲ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲੀਸ ਜੁਰਮ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੁਹਾਲੀ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…