ਜੇ ਸਰਕਾਰ ਨੇ ਕੰਮ ਕੀਤੇ ਹੁੰਦੇ ਤਾਂ ਮੁੱਖ ਮੰਤਰੀ ਨੂੰ ਜਲੰਧਰ ਕਿਰਾਏ ’ਤੇ ਮਕਾਨ ਨਾ ਲੈਣਾ ਪੈਂਦਾ: ਬੀਬੀ ਰਾਮੂਵਾਲੀਆ

ਨਬਜ਼-ਏ-ਪੰਜਾਬ, ਮੁਹਾਲੀ, 7 ਜੁਲਾਈ:
ਭਾਜਪਾ ਦੀ ਕੇਂਦਰੀ ਕਮੇਟੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਦੇ ਚੱਲਦਿਆਂ ਲੋਕ ਕਾਫ਼ੀ ਭੈਅ-ਭੀਤ ਹਨ। ਬਦਲਾਅ ਲਿਆਉਣ ਦੇ ਨਾਂ ’ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗਰੰਟੀਆਂ ਦੇ ਝੂਠੇ ਵਾਅਦੇ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ। ਪੰਜਾਬ ਵਿੱਚ ਸ਼ਰ੍ਹੇਆਮ ਗੁੰਡਾਗਰਦੀ, ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਸਿੱਖਰ ’ਤੇ ਹਨ ਅਤੇ ਅੌਰਤਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਹੈ ਪਤਾ ਨਹੀਂ ਸੜਕ ’ਤੇ ਜਾਂਦਿਆਂ ਕਿੱਥੇ ਗਹਿਣੇ ਅਤੇ ਪਰਸ ਖੋਹ ਜਾਵੇ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਜੇਕਰ ਪੰਜਾਬ ਦੀ ‘ਆਪ’ ਸਰਕਾਰ ਨੇ ਵਿਕਾਸ ਨੂੰ ਤਰਜੀਹ ਦਿੱਤੀ ਹੁੰਦੀ ਅਤੇ ਲੋਕ ਭਲਾਈ ਦੇ ਕੰਮ ਕੀਤੇ ਹੁੰਦੇ ਤਾਂ ਅੱਜ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲੰਧਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲਈ ਮਜਬੂਰ ਨਾ ਹੋਣਾ ਪੈਂਦਾ। ਉਨ੍ਹਾਂ ਕਿਹਾ ਕਿਹਾ ਕਿ ਗੱਲਾਂ ਦੇ ਹਵਾਈ ਕਿਲੇ ਉਸਾਰਨ ਨਾਲ ਲੋਕ ਖ਼ੁਸ਼ ਨਹੀਂ ਹੁੰਦੇ, ਬਲਕਿ ਸਰਕਾਰਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨੇ ਪੈਂਦੇ ਹਨ। ਮੌਜੂਦਾ ਸਮੇਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਨਹੀਂ ਹੈ ਅਤੇ ਹਸਪਤਾਲਾਂ ਵਿੱਚ ਦਵਾਈ ਨਹੀਂ ਅਤੇ ਥਾਣਿਆਂ ਵਿੱਚ ਸਿਪਾਹੀ ਨਹੀਂ ਹਨ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ’ਤੇ ਹੈ, ਜਿਸ ਦੀ ਤਾਜ਼ਾ ਉਦਘਾਟਨ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਬੁਰਜ ਤੋਂ ਮਿਲਦੀ ਹੈ। ਜਿੱਥੇ ਅੌਰਤਾਂ ਵੀ ਵਿਰੋਧ ਪ੍ਰਦਰਸ਼ਨ ’ਤੇ ਉਤਰ ਆਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖ਼ੁਸ਼ ਨਹੀਂ ਹਨ ਅਤੇ ਸਾਰੇ ਵਰਗਾਂ ਦੇ ਲੋਕ ਦੁਖੀ ਹਨ। ਉਨ੍ਹਾਂ ਕਿਹਾ ਕਿ ਚੱਪੜਚਿੜੀ ਜੰਗੀ ਯਾਦਗਾਰ ਨੂੰ ਸਰਕਾਰ ਨੇ ਬਿਲਕੁਲ ਹੀ ਵਿਸਾਰ ਦਿੱਤਾ ਹੈ। ਫਤਿਹ ਮੀਨਾਰ ਪਹੁੰਚ ਸੜਕ ਅਤੇ ਚੱਪੜਚਿੜੀ ਲਿੰਕ ਸੜਕ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਬਣੀ ਹੋਈ ਹੈ ਅਤੇ ਇੱਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਰ ਹੁਕਮਰਾਨਾਂ ਨੂੰ ਕੋਸ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…