ਵਾਤਾਵਰਨ ਪ੍ਰੇਮੀਆਂ ਨੇ ਨੇਚਰ ਪਾਰਕ ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ, ਮੁਹਾਲੀ, 7 ਜੁਲਾਈ:
ਸ਼ਹਿਰ ਦੇ ਵਾਤਾਵਰਨ ਪ੍ਰੇਮੀਆਂ ਦੀ ਟੋਲੀ ਨੇ ਇੱਥੋਂ ਦੇ ਨੇਚਰ ਪਾਰਕ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਅਤੇ ਪਾਰਕ ਵਿੱਚ ਸੈਰ ਕਰਨ ਆਉਂਦੇ ਲੋਕਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਤਰੀਕੇ ਸਾਂਭ-ਸੰਭਾਲ ਕਰਨ ਲਈ ਪ੍ਰੇਰਿਆ। ਵਾਤਾਵਰਨ ਪ੍ਰੇਮੀ ਪ੍ਰੋ. ਮਨਦੀਪ ਸਿੰਘ, ਸੁਖਪਾਲ ਸਿੰਘ ਛੀਨਾ, ਸਾਬਕਾ ਜੱਜ ਜਸਬੀਰ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਅਮਨ ਅਤੇ ਕੁਲਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਿੱਚ ਅੌਰਤਾਂ, ਨੌਜਵਾਨ ਅਤੇ ਬਜ਼ੁਰਗ ਸ਼ਾਮਲ ਹਨ। ਜਿਨ੍ਹਾਂ ਵੱਲੋਂ ਸਮੇਂ ਸਮੇਂ ’ਤੇ ਨੇਚਰ ਪਾਰਕ ਸਮੇਤ ਹੋਰ ਖਾਲੀ ਥਾਵਾਂ ’ਤੇ ਫਲਦਾਰ ਅਤੇ ਛਾਦਾਰ ਪੌਦੇ ਲਗਾਏ ਜਾ ਰਹੇ ਹਨ ਅਤੇ ਪਹਿਲਾਂ ਤੋਂ ਲੱਗੇ ਪੌਦਿਆਂ ਦੀ ਸੰਭਾਲ ਕੀਤੀ ਜਾ ਰਹੀ ਹੈ। ਜਿਸ ਕਾਰਨ ਪਾਰਕ ਵਿੱਚ ਮੁੜ ਹਰਿਆਲੀ ਪਰਤ ਆਈ ਹੈ ਜਦੋਂਕਿ ਇਸ ਤੋਂ ਪਹਿਲਾਂ ਸਰਕਾਰੀ ਅਣਦੇਖੀ ਦੇ ਚੱਲਦਿਆਂ ਸ਼ਰ੍ਹੇਆਮ ਕੁਦਰਤ ਨਾਲ ਖਿਲਵਾੜ ਕੀਤੇ ਜਾਣ ਕਾਰਨ ਨੇਚਰ ਪਾਰਕ ਵਿਚਲੇ ਫੁਲ ਪੌਦੇ ਸੁੱਕਣ ਲੱਗ ਪਏ ਸਨ। ਪ੍ਰੋ. ਮਨਦੀਪ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ ਵਿੱਚ ਨੇਚਰ ਪਾਰਕ ਵਿੱਚ ਹੋਰ ਪੌਦੇ ਲਗਾਏ ਜਾਣਗੇ ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਵੀ ਆਪਣੇ ਘਰਾਂ ਅਤੇ ਆਲੇ-ਦੁਆਲੇ ਖਾਲੀ ਥਾਵਾਂ ਨੂੰ ਹਰਿਆ-ਭਰਿਆ ਬਣਾਉਣ ਲਈ ਮੁਫ਼ਤ ਪੌਦੇ ਦਿੱਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…