Share on Facebook Share on Twitter Share on Google+ Share on Pinterest Share on Linkedin ਸ਼ਰਾਬ ਤਸਕਰੀ: ਮੁਹਾਲੀ ਏਅਰਪੋਰਟ ਸੜਕ ’ਤੇ ਨਾਕਾਬੰਦੀ ਦੌਰਾਨ 250 ਪੇਟੀਆਂ ਸ਼ਰਾਬ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ: ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਏਅਰਪੋਰਟ ਸੜਕ ’ਤੇ ਨਾਕਾਬੰਦੀ ਦੌਰਾਨ ਇੱਕ ਟਰੱਕ ’ਚੋਂ 250 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। ਅੱਜ ਇੱਥੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹ ਸ਼ਰਾਬ ਸਿਰਫ਼ ਚੰਡੀਗੜ੍ਹ ਵਿੱਚ ਵਿਕਨਯੋਗ ਹੈ, ਜਿਸ ਨੂੰ ਚੰਡੀਗੜ੍ਹ ਤੋਂ ਵਾਇਆ ਜਗਤਪੁਰਾ-ਕੰਡਾਲਾ ਪਿੰਡਾਂ ’ਚੋਂ ਹੋ ਕੇ ਹਰਿਆਣਾ ਲਿਜਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਆਈਟੀ ਸਿਟੀ ਥਾਣਾ ਦੇ ਐਸਐਚਓ ਸਿਮਰਜੀਤ ਸਿੰਘ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਮੁਹਾਲੀ ਏਅਰਪੋਰਟ ਸੜਕ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਇੱਕ ਟਰੱਕ ਭਾਰੀ ਮਾਤਰਾ ਵਿੱਚ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਲੈ ਕੇ ਆ ਰਿਹਾ ਹੈ। ਪੁਲੀਸ ਨੇ ਏਅਰਪੋਰਟ ਸੜਕ ਉੱਤੇ ਟੀ-ਪੁਆਇੰਟ ਪਿੰਡ ਨੰਡਿਆਲੀ ਨੇੜੇ ਚੰਡੀਗੜ੍ਹ ਸਾਈਡ ਤੋਂ ਆ ਰਹੇ ਹਰਿਆਣਾ ਨੰਬਰੀ ਇੱਕ ਟਰੱਕ ਨੂੰ ਪੁਲੀਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਵੱਲੋਂ ਚੈੱਕ ਕੀਤਾ ਗਿਆ ਤਾਂ ਲੱਕੜ ਦੀ ਪਲਾਈ ਵਾਲੀਆਂ ਸ਼ੀਟਾਂ ਦੇ ਹੇਠਾਂ ਚੰਡੀਗੜ੍ਹ ਮਾਰਕਾ 90 ਪੇਟੀਆਂ ਮੈਕਡਾਵਲ ਅਤੇ 160 ਪੇਟੀਆਂ ਆਲ ਸੀਜ਼ਨ ਸ਼ਰਾਬ ਬਰਾਮਦ ਕੀਤੀਆਂ ਗਈਆਂ। ਟਰੱਕ ਚਾਲਕ ਬੰਸੀ ਕੁਮਾਰ ਵਾਸੀ ਗੋਹਾਣਾ (ਹਰਿਆਣਾ) ਦੇ ਦੱਸਣ ਮੁਤਾਬਕ ਉਹ ਮੁਹਾਲੀ ਦੇ ਖ਼ੁਫ਼ੀਆ ਰਸਤੇ ਰਾਹੀਂ ਰੇਵਾੜੀ (ਹਰਿਆਣਾ) ਵਿੱਚ ਸ਼ਰਾਬ ਲਿਜਾ ਰਿਹਾ ਸੀ। ਟਰੱਕ ਚਾਲਕ ਬੰਸੀ ਲਾਲ ਖ਼ਿਲਾਫ਼ ਪਹਿਲਾਂ ਵੀ ਐਕਸਾਈਜ਼ ਐਕਟ ਅਧੀਨ ਦਿੱਲੀ, ਹਰਿਆਣਾ, ਯੂਪੀ ਅਤੇ ਉੱਤਰਾਖੰਡ ਦੇ ਵੱਖ-ਵੱਖ ਥਾਣਿਆਂ ਵਿੱਚ ਕਈ ਪਰਚੇ ਦਰਜ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ