ਹਰਿਆਵਲ ਲਹਿਰ: ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਪੌਦਿਆਂ ਦਾ ਲੰਗਰ ਲਾਇਆ

ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੁੱਖ ਦਫ਼ਤਰ ਵਿਖੇ ਫਲਦਾਰ ਅਤੇ ਰਵਾਇਤੀ ਪੌਦਿਆਂ ਦਾ ਲੰਗਰ ਲਗਾਇਆ ਗਿਆ। ਹਰਭਜਨ ਸਿੰਘ ਅਤੇ ਹਰਚੰਦ ਸਿੰਘ ਨੇ ਖ਼ੁਦ ਵੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਮਹੱਤਤਾ ਬਾਰੇ ਦੱਸਦਿਆਂ ਬੂਟੇ ਵੰਡੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਰੁੱਖਾਂ ਦਾ ਅਹਿਮ ਰੋਲ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਅਤੇ ਬੰਬੀਆਂ ’ਤੇ 5-5 ਬੂਟੇ ਜ਼ਰੂਰ ਲਗਾਉਣ।
ਚੇਅਰਮੈਨ ਬਰਸਟ ਨੇ ਦੱਸਿਆ ਕਿ ਵਾਤਾਵਰਨ ਵਿੱਚ ਜੋ ਤਬਦੀਲੀਆਂ ਆ ਰਹੀਆਂ ਹਨ, ਉਹ ਸਾਨੂੰ ਸਿੱਧੇ ਤੌਰ ’ਤੇ ਇਹ ਸੰਕੇਤ ਦੇ ਰਹੀਆਂ ਹਨ ਕਿ ਦਿਨੋਂ-ਦਿਨ ਲੋਕ ਕੁਦਰਤ ਤੋਂ ਦੂਰ ਹੁੰਦੇ ਜਾ ਰਹੇ ਹਨ। ਵੱਧ ਰਹੀ ਤਪਸ਼ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਅਤੇ ਇਸ ਦਾ ਅਸਰ ਹੁਣ ਮਨੁੱਖੀ ਜੀਵਨ ’ਤੇ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 35 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿਥਿਆ ਸੀ ਜਦੋਂਕਿ ਪਿਛਲੇ ਸੀਜ਼ਨ ਵਿੱਚ ਵੱਖ-ਵੱਖ ਮੰਡੀਆਂ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀ ਐਸੋਸੀਏਸ਼ਨਾਂ, ਐਨਜੀਓਜ਼ ਦੇ ਸਹਿਯੋਗ ਨਾਲ ਕਰੀਬ 33 ਹਜ਼ਾਰ ਫਲਦਾਰ, ਛਾਂਦਾਰ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜ਼ਨ ਵਿੱਚ 35 ਹਜ਼ਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ। ਇਸ ਮੌਕੇ ਸੰਯੁਕਤ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ, ਜੀਐਮ ਮਨਜੀਤ ਸਿੰਘ ਸੰਧੂ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…