ਖੇਤਰੀ ਦਫ਼ਤਰਾਂ ਦੀ ਕਾਰਜਕੁਸ਼ਲਤਾ ਮਜ਼ਬੂਤ ਕਰਨ ਲਈ ਵਿਆਪਕ ਰਣਨੀਤੀਆਂ ਬਣਾਉਣ ’ਤੇ ਜ਼ੋਰ

ਸਿੱਖਿਆ ਬੋਰਡ ਦੇ ਸਕੱਤਰ ਨੇ ਖੇਤਰੀ ਦਫ਼ਤਰਾਂ ਦੇ ਸਟੋਰ ਇੰਚਾਰਜਾਂ ਤੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ ਨੇ ਅੱਜ ਬੋਰਡ ਅਧਿਕਾਰੀਆਂ ਸਮੇਤ ਵੱਖ-ਵੱਖ ਜ਼ਿਲ੍ਹਾ ਖੇਤਰੀ ਦਫ਼ਤਰਾਂ ਦੇ ਸਟੋਰ ਕੀਪਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦਾ ਕੇਂਦਰ ਬਿੰਦੂ ਸਟੋਰ ਇੰਚਾਰਜਾਂ ਦੀਆਂ ਸਮੱਸਿਆਵਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ਨੂੰ ਸਰਗਰਮੀ ਨਾਲ ਸੁਣਦੇ ਹੋਏ ਜ਼ਿਲ੍ਹਾ ਖੇਤਰੀ ਦਫ਼ਤਰਾਂ ਦੀ ਕਾਰਜਕੁਸ਼ਲਤਾ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਆਪਕ ਰਣਨੀਤੀਆਂ ਬਣਾਉਣ ਅਤੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਕੋਈ ਵੀ ਵਿਦਿਆਰਥੀ ਪੁਸਤਕ ਤੋਂ ਵਾਂਝਾ ਨਾ ਰਹੇ। ਸਕੂਲ ਬੋਰਡ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਸਕੱਤਰ ਨੇ ਪੰਜਾਬ ਦੇ ਵਿਦਿਆਰਥੀਆਂ ਦੀ ਸੇਵਾ ਵਿੱਚ ਜ਼ਿਲ੍ਹਾ ਦਫ਼ਤਰਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਨਿਰਵਿਘਨ ਸੇਵਾਵਾਂ ਨੂੰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਟੋਰ ਕੀਪਰਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਰਪੇਸ਼ ਚੁਨੌਤੀਆਂ ਅਤੇ ਕਿਤਾਬਾਂ ਦੇ ਰੱਖ-ਰਖਾਓ ਨਾਲ ਸਬੰਧਤ ਵੱਖ-ਵੱਖ ਅੌਕੜਾਂ ਅਤੇ ਪਹਿਲੂਆਂ ’ਤੇ ਚਰਚਾ ਕੀਤੀ ਗਈ।
ਅਵਿਕੇਸ ਗੁਪਤਾ ਨੇ ਪਾਠ-ਪੁਸਤਕਾਂ ਦੇ ਰੱਖ-ਰਖਾਓ ਅਤੇ ਸੁਧਾਰ ਲਈ ਜ਼ੋਰ ਦਿੰਦਿਆਂ ਕਿਹਾ ਕਿ ਅਜਿਹਾ ਢੰਗ ਤਰੀਕੇ ਅਪਣਾਏ ਜਾਣ, ਜਿਸ ਨਾਲ ਪਾਠ-ਪੁਸਤਕਾਂ ਨੂੰ ਤਰਤੀਬ ਅਨੁਸਾਰ ਰੱਖਿਆ ਜਾ ਸਕੇ। ਸਮੂਹ ਸਟੋਰ ਇੰਚਾਰਜਾਂ ਨੇ ਦੱਸਿਆ ਕਿ ਭਲਾਈ ਵਿਭਾਗ ਅਤੇ ਸਰਬ ਸਿੱਖਿਆ ਅਭਿਆਨ ਦੀ ਮੰਗ ਅਨੁਸਾਰ ਕਿਤਾਬਾਂ ਦੀ ਸਪਲਾਈ ਮੁਕੰਮਲ ਹੋ ਚੁੱਕੀ ਹੈ। ਸਕੱਤਰ ਨੇ ਉਕਤ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਰੋਡਮੈਪ ਤਿਆਰ ਕਰਨ, ਖੇਤਰੀ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੇਤਰੀ ਦਫ਼ਤਰਾਂ ਵਿੱਚ ਸਮੁੱਚੇ ਕੰਮਕਾਜੀ ਮਾਹੌਲ ਨੂੰ ਸੁਖਾਵਾਂ ਕਰਨ, ਪੁਸਤਕਾਂ ਦੀ ਵਿਕਰੀ ਵਧਾਉਣ ਲਈ ਹੋਰ ਸੰਭਵ ਉਪਰਾਲੇ ਕੀਤੇ ਜਾਣ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…