ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਮੁਹਾਲੀ ਦੇ ਅੱਠ ਹੋਰ ਕੈਡਿਟਾਂ ਦੀ ਐਨਡੀਏ ਲਈ ਚੋਣ

ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ ਕੈਡਿਟਾਂ ’ਚੋਂ ਨਵਜੋਤ ਸਿੰਘ ਗਿੱਲ ਨੇ ਆਲ ਇੰਡੀਆ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ। ਇਨ੍ਹਾਂ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਲਈ ਐਨਡੀਏ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਅੱਠ ਕੈਡਿਟਾਂ ਵਿੱਚ ਨਵਜੋਤ ਸਿੰਘ ਗਿੱਲ, ਵਿਵਾਨ ਸੂਦਨ, ਕਰਨਵੀਰ ਸਿੰਘ ਗਿੱਲ, ਪ੍ਰਤਿਊਸ਼ ਸਿੰਘ ਬੇਦੀ, ਮਨਕਰਨ ਸਿੰਘ ਢਿੱਲੋਂ, ਅਨਮੋਲ ਬਾਂਕਾ, ਪ੍ਰਣਵ ਠਾਕੁਰ ਅਤੇ ਅੱਕੀਰੇਡੀ ਸਾਈ ਵੇਦਾਂਸ਼ ਸ਼ਾਮਲ ਹਨ। ਹੁਣ ਤੱਕ ਇਸ ਸੰਸਥਾ ਦੇ ਕੁੱਲ 237 ਕੈਡਿਟ ਵੱਖ-ਵੱਖ ਸਰਵਿਸਿਜ਼ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ।
ਅਮਨ ਅਰੋੜਾ ਨੇ ਦੱਸਿਆ ਕਿ ਇਸ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਨਿਯੁਕਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ 56.64 ਫ਼ੀਸਦੀ ਚੋਣ ਦਰ ਨਾਲ ਦੇਸ਼ ਵਿੱਚ ਆਪਣੀ ਕਿਸਮ ਦਾ ਸਭ ਤੋਂ ਸਫਲ ਇੰਸਟੀਚਿਊਟ ਵਜੋਂ ਜਾਣਿਆ ਜਾਂਦਾ ਹੈ।
ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਇਨ੍ਹਾਂ ਕੈਡਿਟਾਂ ਨੂੰ ਦੇਸ਼ ਦੇ ਸੱਚੇ ਸਿਪਾਹੀਆਂ ਬਣਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਦਾ ਅਨਮੋਲ ਸਰਮਾਇਆ ਹਨ। ਉਨ੍ਹਾਂ ਦੱਸਿਆ ਕਿ ਕੋਰਸਾਂ ਲਈ ਐਸਐਸਬੀਜ਼ ਚੱਲ ਰਹੀ ਹੈ, ਜਿਸ ਵਿੱਚ ਇਸ ਸੰਸਥਾ ਦੇ ਕੈਡਿਟਾਂ ਦੀ ਚੋਣ ਕੀਤੀ ਜਾ ਰਹੀ ਹੈ। ਕੈਡਿਟਾਂ ਨੂੰ ਕਾਲ ਲੈਟਰ ਮਿਲਣ ਤੋਂ ਪਹਿਲਾਂ ਮੈਡੀਕਲ ਕਰਵਾਉਣਾ ਲਾਜ਼ਮੀ ਹੈ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…