ਲਾਇਨਜ਼ ਕਲੱਬ ਨੇ ਕੁੰਭੜਾ ਸਕੂਲ ਵਿੱਚ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ:
ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਅੱਜ ਇੱਥੋਂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਕੁੰਭੜਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਪ੍ਰਾਜੈਕਟ ਦੇ ਚੇਅਰਮੈਨ ਡਾ. ਐਸਐਸ ਭੰਵਰਾ ਅਤੇ ਕੌਂਸਲਰ ਰਮਨਪ੍ਰੀਤ ਕੌਰ ਅਤੇ ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾਕਟਰਾਂ ਦੀ ਟੀਮ ਨੇ 497 ਵਿਦਿਆਰਥੀਆਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਕਮਜ਼ੋਰ ਨਜ਼ਰ ਵਾਲੇ ਬੱਚਿਆਂ ਨੂੰ ਅਗਲੇਰੀ ਜਾਂਚ ਲਈ ਰੈਫ਼ਰ ਕੀਤਾ ਗਿਆ। ਮੈਡੀਕਲ ਟੀਮ ਨੇ ਸਕੂਲੀ ਬੱਚਿਆਂ ਨੂੰ ਅੱਖਾਂ ਦੀ ਦੇਖਭਾਲ ਬਾਰੇ ਵੀ ਜਾਗਰੂਕ ਕੀਤਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਦਿਨੇਸ਼ ਸਚਦੇਵਾ, ਕੈਸ਼ੀਅਰ ਰਮਨ ਕੁਮਾਰ, ਗੁਰਸ਼ਰਨ ਸਿੰਘ, ਸਾਬਕਾ ਪੰਚ ਅਮਰੀਕ ਸਿੰਘ, ਕੈਪਟਨ ਗੁਲਜ਼ਾਰ ਸਿੰਘ, ਮੁੱਖ ਅਧਿਆਪਕਾ ਸੁਖਦੀਪ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਅਖੀਰ ਵਿੱਚ ਕੌਂਸਲਰ ਰਮਨਪ੍ਰੀਤ ਕੌਰ ਅਤੇ ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ ਵੱਲੋਂ ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਅਤੇ ਮੈਡੀਕਲ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਸਟਾਫ਼ ਨੂੰ ਭਵਿੱਖ ਵਿੱਚ ਹਰ ਸੰਭਵ ਸਹਾਇਤਾ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…