ਪੱਕਾ ਮੋਰਚਾ: ਦਲਿਤ ਸੰਗਠਨਾਂ ਵੱਲੋਂ ਪੰਜਾਬ ਸਰਕਾਰ ਤੇ ਪੁਲੀਸ ਖ਼ਿਲਾਫ਼ ਰੋਸ ਪ੍ਰਦਰਸ਼ਨ

ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਲਿਤ ਆਗੂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ: ਕੁੰਭੜਾ

ਬਸਪਾ ਚੰਡੀਗੜ੍ਹ ਦੇ ਪ੍ਰਧਾਨ ਬ੍ਰਿਜ਼ਪਾਲ ਖੁਰਮੀਆ ਵੱਲੋਂ ਪੱਕੇ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 21 ਜੁਲਾਈ:
ਐਸਸੀ\ਬੀਸੀ ਮਹਾਂ ਪੰਚਾਇਤ ਪੰਜਾਬ ਦੇ ਬੈਨਰ ਹੇਠ ਇੱਥੋਂ ਦੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਪੁਆਇੰਟ ਨੇੜੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ ਲੇਕਿਨ ਹੁਣ ਤੱਕ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਬਜਟ ਸੈਸ਼ਨ ਦੌਰਾਨ ਜਾਅਲੀ ਐਸਸੀ\ਬੀਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਇਹ ਬਿਆਨਬਾਜ਼ੀ ਵਿਧਾਨ ਸਭਾ ਦੀ ਗੈਲਰੀ ਤੱਕ ਹੀ ਸੀਮਤ ਰਹਿ ਗਈ। ਸਰਕਾਰ ਦੀ ਅਣਦੇਖੀ ਅਤੇ ਪੁਲੀਸ ਵਧੀਕੀਆਂ ਖ਼ਿਲਾਫ਼ ਦਲਿਤ ਸੰਗਠਨਾਂ ਦੇ ਨੁਮਾਇੰਦਿਆਂ ਨੇ ਪੱਕੇ ਮੋਰਚੇ ਵਾਲੀ ਥਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਆਉਂਦੇ ਦਿਨਾਂ ਵਿੱਚ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ।
ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਦਲਿਤ ਸੰਗਠਨਾਂ ਦੇ ਮੈਂਬਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਲਿਹਾਜ਼ਾ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਦਲਿਤ ਆਗੂਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਇੱਕ ਮੰਚ ’ਤੇ ਇਕੱਠੇ ਹੋ ਕੇ ਭਾਈਚਾਰੇ ਦੇ ਹੱਕਾਂ ਲਈ ਸਾਂਝੀ ਲੜਾਈ ਲੜਨ ਲਈ ਅੱਗੇ ਆਉਣਾ ਚਾਹੀਦਾ ਹੈ।
ਹਰਨੇਕ ਸਿੰਘ ਮਲੋਆ, ਪ੍ਰਿੰਸੀਪਲ ਬਨਵਾਰੀ ਲਾਲ, ਲਖਵੀਰ ਸਿੰਘ ਬੌਬੀ, ਨੰਬਰਦਾਰ ਹਰਚੰਦ ਸਿੰਘ ਜਖਵਾਲੀ, ਦਿਲਬਾਗ ਟਾਂਕ, ਰਿਸ਼ੀਰਾਜ ਮਹਾਰ ਨੇ ਐਸਸੀ\ਬੀਸੀ ਸਮਾਜ ਦੀ ਭਲਾਈ ਲਈ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ। ਬਸਪਾ ਚੰਡੀਗੜ੍ਹ ਦੇ ਪ੍ਰਧਾਨ ਬ੍ਰਿਜ਼ਪਾਲ ਖੁਰਮੀਆ, ਐਡਵੋਕੇਟ ਵਿਸ਼ਵਾਸ, ਐਡਵੋਕੇਟ ਵਿਕਰਮ, ਰਾਓ ਸ਼ੰਕਰ, ਵਿਨੋਦ ਦਹੀਆ, ਸੁਖਦੇਵ ਸੋਨੂੰ ਨੇ ਵੀ ਪੱਕੇ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ।
ਇਸ ਮੌਕੇ ਨੰਬਰਦਾਰ ਬਲਵਿੰਦਰ ਸਿੰਘ, ਫਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੱਕੜਿਆਂ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕਰਮਜੀਤ ਸਿੰਘ, ਤਰਸੇਮ ਖਾਨ, ਦਿਲਬਰ ਖਾਨ, ਮਨਜੀਤ ਸਿੰਘ ਮੇਵਾ, ਗੁਰਚਰਨ ਸਿੰਘ ਕੁੰਭੜਾ, ਨਿਰਮਲ ਸਿੰਘ, ਸੰਗਮ ਕੁਮਾਰ ਵਾਲਮੀਕਿ, ਮਾ. ਗੁਲਾਬ ਸਿੰਘ, ਅੰਜੂ ਬਾਲਾ, ਸੁਰਿੰਦਰ ਕੌਰ, ਗੁਰਜੀਤ ਸਿੰਘ, ਮਨਦੀਪ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…