ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਬਲਾਕ ਪ੍ਰਧਾਨ ਬਰਾੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਤੇ ‘ਆਪ’ ਦੀਆਂ ਨੀਤੀਆਂ ਤੋਂ ਲੋਕ ਸੰਤੁਸ਼ਟ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 28 ਅਗਸਤ:
ਮੁਹਾਲੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂਕਿ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਵਿਧਾਇਕ ਕੁਲਵੰਤ ਸਿੰਘ ਨੇ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੰਮਾਂ ਅਤੇ ‘ਆਪ’ ਦੀਆਂ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਸੂਬੇ ਵਿੱਚ ‘ਆਪ’ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੇ ਯਤਨਾ ਸਦਕਾ ਅੱਜ ਹਰਪਾਲ ਬਰਾੜ ਨੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਮੂਲੀਅਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਖਾਲੀ ਦਲ ਬਣ ਕੇ ਰਹਿ ਗਿਆ ਹੈ। ਆਏ ਦਿਨ ਵੱਡੇ ਆਗੂ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਵਲੰਟੀਅਰ ਸੇਵਾ ਭਾਵਨਾ ਨਾਲ ਕੰਮ ਕਰ ਰਹੇ ਹਨ ਅਤੇ ਜ਼ਿਆਦਾ ਸਮਾਂ ਲੋਕਾਂ ਵਿੱਚ ਬਿਤਾਉਂਦੇ ਹਨ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣਦੇ ਹਨ ਜਦੋਂਕਿ ਵਿਰੋਧੀ ਪਾਰਟੀਆਂ ਨੂੰ ਆਪਣੇ ਪਰਿਵਾਰਾਂ ਤੋਂ ਹੀ ਵਿਹਲ ਨਹੀਂ ਮਿਲਦੀ।

ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ, ਪਰਮਿੰਦਰ ਸਿੰਘ ਬੰਟੀ, ਇਕਬਾਲ ਸਿੰਘ, ਜਤਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ, ਰਾਹੁਲ ਸ਼ਰਮਾ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਕਮਲ, ਹਰਪ੍ਰੀਤ ਸਿੰਘ, ਰਾਮ ਕਿਸ਼ੋਰ ਸ਼ਰਮਾ, ਅਸ਼ਵਨੀ ਕੁਮਾਰ, ਸੁਨੀਲ ਕੁਮਾਰ, ਸ਼ਿਵ ਕੁਮਾਰ, ਸ਼ਿਵ ਸੁੰਦਰ, ਰਮੇਸ਼ ਕੁਮਾਰ, ਰਣਜੀਤ ਕੌਰ ਬਰਾੜ, ਸ੍ਰੀਮਤੀ ਰਾਜ ਰਾਣੀ, ਸ੍ਰੀਮਤੀ ਰਾਜਪਤੀ, ਗੁਰਵਿੰਦਰ ਸਿੰਘ ਪਿੰਕੀ ਹਲਕਾ ਕੋਆਰਡੀਨੇਟਰ ਬੀਸੀ ਵਿੰਗ, ਸ੍ਰੀਮਤੀ ਮਲਕੀਤ ਕੌਰ ਅਤੇ ਸ੍ਰੀਮਤੀ ਚਰਨਜੀਤ ਕੌਰ ਸ਼ਾਮਲ ਹਨ। ਇਸ ਮੌਕੇ ‘ਆਪ’ ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਅਤੇ ਹਰਪਾਲ ਸਿੰਘ ਚੰਨਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…