ਮ੍ਰਿਤਕ ਪਤਨੀ ਦੇ ਜਨਮ ਦਿਨ ’ਤੇ ਖੂਨਦਾਨ ਕੈਂਪ ਲਾਇਆ

ਟਰਾਈਸਿਟੀ ਦੇ ਉੱਘੇ ਸਮਾਜ ਸੇਵੀ ਤੇ ਸਨਅਤਕਾਰ ਹਰੀ ਓਮ ਵਰਮਾ ਨੇ ਪੇਸ਼ ਕੀਤੀ ਵਿਲੱਖਣ ਮਿਸਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਟਰਾਈਸਿਟੀ ਦੇ ਸਮਾਜ ਸੇਵੀ ਅਤੇ ਸਨਅਤਕਾਰ ਹਰੀ ਓਮ ਵਰਮਾ ਨੇ ਆਪਣੀ ਮਰਹੂਮ ਪਤਨੀ ਦੇ ਜਨਮ ਦਿਨ ’ਤੇ ਮਨੁੱਖਤਾ ਦੀ ਭਲਾਈ ਲਈ ਇੱਥੋਂ ਦੇ ਸੈਕਟਰ-82 ਸਥਿਤ ਜੇਐਲਪੀਐਲ ਇੰਡਸਟਰੀ ਏਰੀਆ ਵਿੱਚ ਰੋਟਰੀ ਐਂਡ ਬਲੱਡ ਬੈਂਕ ਸੁਸਾਇਟੀ ਰਿਸੋਰਸ ਸੈਂਟਰ ਸੈਕਟਰ-37 ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ। ਰਮਾਨੀ ਪ੍ਰੀਸੀਜ਼ਨ ਮਸ਼ੀਨਜ਼ ਪ੍ਰਾਈਵੇਟ ਲਿਮਟਿਡ ਦੇ ਭਵਨ ਵਿੱਚ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਇੰਡਸਟਰੀ ਬਿਜ਼ਨਸ ਆਨਰਜ਼ ਐਸੋਸੀਏਸ਼ਨ ਸੈਕਟਰ-82 ਦੇ ਪ੍ਰਧਾਨ ਰਵੀਜੀਤ ਸਿੰਘ ਨੇ ਕੀਤਾ।
ਇਸ ਮੌਕੇ ਰਮਾਨੀ ਇੰਡਸਟਰੀ ਦੇ ਸਟਾਫ਼ ਸਮੇਤ ਹੋਰਨਾਂ ਉਦਯੋਗਿਕ ਇਕਾਈਆਂ ਦੇ ਸਟਾਫ਼ ਨੇ ਖੂਨਦਾਨ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਕੈਂਪ ਵਿੱਚ 100 ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕੀਤਾ। ਮੈਨੇਜਿੰਗ ਡਾਇਰੈਕਟਰ ਹਰੀ ਓਮ ਵਰਮਾ ਨੇ ਦੱਸਿਆ ਕਿ ਉਸ ਦੀ ਪਤਨੀ ਇੰਦੂ ਬਾਲਾ ਦਾ ਡੇਢ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਉਹ ਹਮੇਸ਼ਾ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸ ਲੈਂਦੇ ਸਨ। ਜਿਸ ਕਾਰਨ ਪਤਨੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਅਖੀਰ ਵਿੱਚ ਸਾਰੇ ਖੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਦੇ ਦੋ ਪੁੱਤਰ ਮਾਨਿਕ ਵਰਮਾ ਅਤੇ ਰਾਹੁਲ ਵਰਮਾ ਸਨਅਤ ਚਲਾਉਂਦੇ ਹਨ। ਹਰੀ ਓਮ ਵਰਮਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਤਨੀ ਦੀ ਸਮਾਜ ਸੇਵਾ ਦੇ ਜਜ਼ਬੇ ਨੂੰ ਜ਼ਿੰਦਾ ਰੱਖਦੇ ਹੋਏ, ਉਹ ਹਰ ਸਾਲ ਉਨ੍ਹਾਂ ਦੇ ਜਨਮ ਦਿਨ ’ਤੇ ਖੂਨਦਾਨ ਕੈਂਪ ਲਗਾ ਰਹੇ ਹਨ, ਜੋ ਕਿ ਉਨ੍ਹਾਂ ਨੂੰ ਇੱਕ ਸੱਚੀ ਸ਼ਰਧਾਂਜਲੀ ਹੈ। ਇਹ ਦੂਜਾ ਖੂਨਦਾਨ ਕੈਂਪ ਹੈ। ਇਸ ਮੌਕੇ ਇੰਡਸਟਰੀ ਬਿਜ਼ਨਸ ਆਨਰਜ਼ ਐਸੋਸੀਏਸ਼ਨ ਸੈਕਟਰ 82 ਦੇ ਮੀਤ ਪ੍ਰਧਾਨ ਦੀਪਕ ਸ਼ਰਮਾ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …