ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਕੈਂਪ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਸੁਪਰਡੈਂਟ ਅਵਤਾਰ ਸਿੰਘ ਕਲਸੀਆ ਦੀ ਅਗਵਾਈ ਹੇਠ ਇੱਥੋਂ ਫੇਜ਼-7 ਸਥਿਤ ਕਮਿਊਨਿਟੀ ਸੈਂਟਰ ਵਿਖੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਸੁਪਰਡੈਂਟ ਅਵਤਾਰ ਸਿੰਘ ਕਲਸੀਆ ਨੇ ਦੱਸਿਆ ਕਿ ਪ੍ਰਾਪਰਟੀ ਟੈਕਸ (ਬਿਨਾਂ ਜੁਰਮਾਨੇ) ਤੋਂ ਭਰਨ ਦੀ 31 ਦਸੰਬਰ ਆਖਰੀ ਤਰੀਕ ਹੈ। ਇਸ ਤੋਂ ਬਾਅਦ ਜੁਰਮਾਨੇ ਸਮੇਤ ਟੈਕਸ ਵਸੂਲਿਆ ਜਾਵੇਗਾ। ਇਸ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ ਦੇ ਹੁਕਮਾਂ ’ਤੇ ਸ਼ਹਿਰ ਵਾਸੀਆਂ ਦੀ ਸੁਵਿਧਾ ਲਈ ਘਰਾਂ ਨੇੜੇ ਵੱਖ-ਵੱਖ ਸੈਕਟਰਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਕਮਿਊਨਿਟੀ ਸੈਂਟਰ ਸੈਕਟਰ-61 ਵਿਖੇ (ਫੇਜ਼-7) ਵਿੱਚ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਪ੍ਰਾਪਰਟੀ ਟੈਕਸ ਵਸੂਲੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਉਦਯੋਗਿਕ ਖੇਤਰ ਫੇਜ਼-7 ਵਿੱਚ ਪ੍ਰਾਪਰਟੀ ਟੈਕਸ ਦਾ ਕੈਂਪ ਲਗਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…