Share on Facebook Share on Twitter Share on Google+ Share on Pinterest Share on Linkedin ਵਿਆਹੁਤਾ ਦੀ ਕੁੱਟਮਾਰ ਤੇ ਜਾਨ ਤੋਂ ਮਾਰਨ ਦੀ ਕੋਸ਼ਿਸ਼ ਦਾ ਮਾਮਲਾ: ਜ਼ਿਲ੍ਹਾ ਅਦਾਲਤ ਵੱਲੋਂ ਪੀੜਤ ਅੌਰਤ ਦੇ ਦਿਉਰ ਦੀ ਜ਼ਮਾਨਤ ਦੀ ਅਰਜ਼ੀ ਰੱਦ ਸੱਸ ਤੇ ਸੁਹਰਾ ਦੀ ਜ਼ਮਾਨਤ ਪਹਿਲਾਂ ਕੀਤੀ ਜਾ ਚੁੱਕੀ ਹੈ ਰੱਦ, ਪਤੀ ਸਮੇਤ ਸਾਰੇ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ: ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਾਰੂ ਮਹਿਤਾ ਕੌਸ਼ਿਕ ਦੀ ਅਦਾਲਤ ਨੇ ਇੱਕ ਵਿਆਹੁਤਾ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਕਥਿਤ ਤੌਰ ’ਤੇ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਸੋਮਵਾਰ ਨੂੰ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੀੜਤ ਅੌਰਤ ਕਰਮਜੀਤ ਕੌਰ ਦੇ ਦਿਉਰ ਦਲਜੀਤ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਰੱਦ ਦਿੱਤਾ ਹੈ। ਇਸ ਤੋਂ ਪਹਿਲਾਂ ਉਕਤ ਅਦਾਲਤ ਵੱਲੋਂ ਪੀੜਤ ਦੀ ਸੱਸ ਸੁਰਿੰਦਰ ਕੌਰ ਅਤੇ ਸੁਹਰਾ ਬੀਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਵੀ ਰੱਦ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ਵਿੱਚ ਨਾਮਜ਼ਦ ਪੀੜਤ ਅੌਰਤ ਦਾ ਪਤੀ ਗੁਰਤੇਜ਼ ਸਿੰਘ ਸਮੇਤ ਉਕਤ ਸਾਰੇ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲੀਸ ਮੁਤਾਬਕ ਸਾਰੇ ਮੁਲਜ਼ਮ ਘਰੋਂ ਫਰਾਰ ਹਨ। ਜਾਣਕਾਰੀ ਅਨੁਸਾਰ ਪੀੜਤ ਕਰਮਜੀਤ ਕੌਰ ਦੀ ਸ਼ਿਕਾਇਤ ’ਤੇ ਉਸ ਦੇ ਸੁਹਰਾ ਪਰਿਵਾਰ ਦੇ ਜੀਆ ਦੇ ਖ਼ਿਲਾਫ਼ ਖਰੜ ਥਾਣੇ ਵਿੱਚ ਉਕਤ ਵਿਅਕਤੀਆਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 307,498ਏ, 506,323 ਅਤੇ 34 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੀੜਤ ਅੌਰਤ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਵਿਆਹ ਗੁਰਤੇਜ਼ ਸਿੰਘ ਨਾਲ ਕਰੀਬ 8 ਸਾਲ ਪਹਿਲਾਂ ਹੋਇਆ ਸੀ ਅਤੇ ਉਹ ਮੁਹਾਲੀ ਵਿੱਚ ਕੰਮ ਕਰਦਾ ਹੈ। ਉਨ੍ਹਾਂ ਦੇ 2 ਬੱਚੇ ਇੱਕ ਲੜਕਾ ਤੇ ਇੱਕ ਲੜਕੀ ਵੀ ਹੈ ਅਤੇ ਸਾਰਾ ਪਰਿਵਾਰ ਇੱਕ ਹੀ ਘਰ ਵਿੱਚ ਰਹਿੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਕਿਸੇ ਹੋਰ ਅੌਰਤ ਨਾਲ ਕਥਿਤ ਨਾਜਾਇਜ਼ ਸਬੰਧ ਹਨ ਅਤੇ ਜਦੋਂ ਉਹ ਉਸ ਨੂੰ ਰੋਕਦੀ ਹੈ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾਂਦੀ ਹੈ। ਕਰਮਜੀਤ ਕੌਰ ਦੇ ਦੱਸਣ ਮੁਤਾਬਕ ਬੀਤੀ 18 ਜਨਵਰੀ ਨੂੰ ਤੜਕਸਾਰ 4 ਵਜੇ ਉਸ ਦੇ ਪਤੀ ਨੇ ਉਸ ਨੂੰ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਜਾਣ ਲਈ ਜਗਾਇਆ ਕਿਉਂਕਿ ਉਸ ਦਿਨ ਉਸ ਦੇ ਲੜਕੇ ਦਾ ਜਨਮ ਦਿਨ ਸੀ। ਉਸ ਦੇ ਪਤੀ ਨੇ ਕਿਹਾ ਕਿ ਉਹ ਬਾਥਰੂਮ ਵਿੱਚ ਨੰਗੇ ਪੈਰ ਨਾ ਜਾਵੇ। ਇਹ ਗੱਲ ਸੁਣ ਕੇ ਉਸ ਨੂੰ ਪਤੀ ’ਤੇ ਸੱਕ ਹੋ ਗਿਆ। ਇਸ ਦੌਰਾਨ ਜਿਵੇਂ ਹੀ ਉਹ ਬਾਥਰੂਮ ਵਿੱਚ ਗਈ ਤਾਂ ਅਚਾਨਕ ਉਸ ਦਾ ਪਤੀ ਵੀ ਉਥੇ ਆ ਗਿਆ ਅਤੇ ਬਿਜਲੀ ਦੀ ਤਾਰ ਨਾਲ ਉਸ ਨੂੰ ਕਰੰਟ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਉਸ ਨੇ ਕਾਫੀ ਰੌਲਾ ਪਾਇਆ ਅਤੇ ਪਰਿਵਾਰ ਦੇ ਬਾਕੀ ਮੈਂਬਰ ਇਕੱਠੇ ਹੋ ਗਏ ਅਤੇ ਅਗਲੇ ਦਿਨ 19 ਜਨਵਰੀ ਨੂੰ ਉਸ ਨੂੰ ਪੂਰੇ ਪਰਿਵਾਰ ਨੇ ਲੋਹੇ ਦੀ ਰਾਡ ਅਤੇ ਡੰਡਿਆ ਨਾਲ ਉਸ ਨੂੰ ਬੁਰੀ ਤਰਾਂ ਕੁੱਟਿਆ ਅਤੇ ਪੁਲੀਸ ਦੀ ਮਦਦ ਨਾਲ ਉਸ ਨੂੰ ਸਹੁਰੇ ਪਰਿਵਾਰ ਤੋਂ ਛੁਡਾ ਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਪੀੜਤ ਅੌਰਤ ਹਾਲੇ ਵੀ ਕਾਫੀ ਸਹਿਮੀ ਹੋਈ ਹੈ। (ਬਾਕਸ ਆਈਟਮ) ਉਧਰ, ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਜੀਵਨ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮਾਂ ਦੀ ਪੈੜ ਨੱਪਣ ਲਈ ਉਨ੍ਹਾਂ ਦੇ ਘਰ ਅਤੇ ਨਜ਼ਦੀਕੀ ਰਿਸ਼ੇਤਦਾਰੀਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਲੇਕਿਨ ਸਾਰੇ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚਨ ਲਈ ਆਪਣੇ ਘਰ ਤੋਂ ਫਰਾਰ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਂਜ ਉਨ੍ਹਾਂ ਕਿਹਾ ਕਿ ਸਥਾਨਕ ਪੁਲੀਸ ਨੂੰ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ