ਅਮਰੀਕ ਸਿੰਘ ਤਹਿਸੀਲਦਾਰ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ

ਨਬਜ਼-ਏ-ਪੰਜਾਬ, ਮੁਹਾਲੀ, 5 ਨਵੰਬਰ:
ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸ਼ਨ ਵੱਲੋਂ ਉਨ੍ਹਾਂ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ ਫੇਜ਼-11 ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਡੀਪੀਆਈ (ਸੈਕੰਡਰੀ) ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ ਜਦੋਂਕਿ ਸਮਾਰੋਹ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ ਨੇ ਕੀਤੀ। ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਦੇ ਸ਼ਬਦ ਗਾਇਨ ਨਾਲ ਹੋਇਆ। ਫਾਉਂਡੇਸ਼ਨ ਦੇ ਜਨਰਲ ਸਕੱਤਰ ਡਾ. ਕੁਲਵਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਮਰਹੂਮ ਅਮਰੀਕ ਸਿੰਘ ਤਹਿਸੀਲਦਾਰ ਦੇ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਦੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਇੱਥੇ ਸਕੂਲ ਬਣਾਉਣ ਦਾ ਸੁਪਨਾ ਸਿਰਜਿਆ ਸੀ, ਜਿਸ ਨੂੰ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਪੂਰਾ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਕਿਹਾ ਕਿ ਅਮਰੀਕ ਸਿੰਘ ਤਹਿਸੀਲਦਾਰ ਇੱਕ ਵਿਲੱਖਣ ਸ਼ਖ਼ਸੀਅਤ ਸਨ। ਸੰਸਥਾ ਨੇ ਉਨ੍ਹਾਂ ਦੇ ਜਨਮ ਦਿਨ ’ਤੇ ਸਨਮਾਨ ਸਮਾਰੋਹ ਰੱਖ ਕੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਵਧੀਆ ਉਪਰਾਲਾ ਕੀਤਾ ਹੈ। ਡੀਪੀਆਈ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਤੋਂ ਅੱਗੇ ਲੰਘ ਗਏ ਹਨ। ਸਕੂਲ ਆਫ਼ ਐਮੀਨੈਂਸ ਸਮੇਂ ਦੀ ਲੋੜ ਹਨ। ਇਸ ਮੌਕੇ ਮਿੰਨੀ ਕਹਾਣੀਕਾਰ ਬਲਰਾਜ ਸਿੰਘ ਕੋਹਾੜਾ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਅਤੇ ਅਮਨਦੀਪ ਸਿੰਘ ਮਾਂਗਟ ਨੇ ਵੀ ਤਹਿਸੀਲਦਾਰ ਨਾਲ ਗੁਜ਼ਾਰੇ ਪਲਾਂ ਨੂੰ ਯਾਦ ਕੀਤਾ।
ਫਾਉਂਡੇਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ, ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਸੰਸਥਾ ਹਮੇਸ਼ਾ ਸਮਰਪਿਤ ਰਹੇਗੀ। ਇਸ ਮੌਕੇ ਮਾ. ਗੁਰਮੁੱਖ ਸਿੰਘ ਸਮਰਾਲਾ, ਕੋਚ ਹਰਮੀਤ ਸਿੰਘ, ਮਾ. ਨੇਤਰ ਸਿੰਘ ਅਤੇ ਐਡਵੋਕੇਟ ਕੁਲਦੀਪ ਸਿੰਘ ਭੁੱਲਰ, ਉੱਘੇ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ ਸਮੇਤ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਵਿੱਚ ਪਹਿਲੇ, ਦੂਜੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ-ਚਿੰਨ ਅਤੇ ਨਗਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸਦੇ ਨਾਲ ਹੀ ਚੰਗੀ ਕਾਰਗੁਜ਼ਾਰੀ ਵਾਲੀ ਅਧਿਆਪਿਕਾ ਸ੍ਰੀਮਤੀ ਅਮਰਜੀਤ ਨੂੰ ਪ੍ਰਿੰਸੀਪਲ ਭਰਭੂਰ ਸਿੰਘ ਯਾਦਗਾਰੀ ਪੁਰਸਕਾਰ ਦਿੱਤਾ ਗਿਆ। ਦਸਵੀਂ ਦੀ ਪ੍ਰੀਖਿਆ ਵਿੱਚ ਸਰਵੋਤਮ ਕਾਰਗੁਜ਼ਾਰੀ ਵਾਲੀ ਸਪਨਾ ਕੁਮਾਰੀ ਨੂੰ ਮਰਹੂਮ ਕੌਂਸਲਰ ਸਰਦਾਰ ਅਮਰੀਕ ਸਿੰਘ ਤਹਿਸੀਲਦਾਰ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੀ ਵੰਡੇ ਗਏ।
ਸਮਾਗਮ ਵਿੱਚ ਬਖ਼ਸ਼ੀਸ਼ ਸਿੰਘ ਕੁਲਵਿੰਦਰ ਸਿੰਘ, ਹਰਿੰਦਰ ਸਿੰਘ ਸੱਭਰਵਾਲ, ਭਗਵੰਤ ਸਿੰਘ ਬੇਦੀ, ਹਰਬੰਸ ਸਿੰਘ ਕਲੇਰ, ਹਾਕਮ ਸਿੰਘ ਜਵੰਦਾ, ਇੰਜ ਸਤਿੰਦਰਪਾਲ ਸਿੰਘ, ਅਰਵਿੰਦਰ ਸਿੰਘ, ਤੇਜਿੰਦਰ ਸਿੰਘ ਬਾਠ, ਸ੍ਰੀਮਤੀ ਦੀਪਤੀ, ਸਤਵਿੰਦਰ ਸਿੰਘ ਚਾਹਲ, ਪਰਮਿੰਦਰ ਸਿੰਘ ਮਾਂਗਟ, ਬਲਵਿੰਦਰ ਸਿੰਘ, ਬਲਵੰਤ ਸਿੰਘ, ਸਤਨਾਮ ਸਿੰਘ, ਪ੍ਰਿੰਸੀਪਲ ਵਰਿੰਦਰਜੀਤ ਕੌਰ, ਸ੍ਰੀਮਤੀ ਰਮਿੰਦਰਜੀਤ ਕੌਰ, ਲਲਿਤ ਘਈ, ਦਵਿੰਦਰ ਸਿੰਘ, ਜਗਦੀਸ਼ ਸਿੰਘ,ਸੋਹਣ ਸਿੰਘ, ਗੁਰਚਰਨ ਸਿੰਘ ਚੇਚੀ, ਕੈਪਟਨ ਕਰਨੈਲ ਸਿੰਘ, ਤਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਅਤੇ ਸ਼ਹਿਰ ਨਿਵਾਸੀ ਹਾਜਿਰ ਸਨ। ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਲਵੇਸ਼ ਚਾਵਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ਼ ਸੰਚਾਲਨ ਬਲਿੰਦਰ ਸਿੰਘ ਨੇ ਕੀਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …