ਜਾਅਲੀ ਐਸਸੀ ਸਰਟੀਫਿਕੇਟ ਰੱਦ ਕਰਵਾਉਣ ਲਈ ਭਲਾਈ ਵਿਭਾਗ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ

ਜਾਅਲੀ ਸਰਟੀਫਿਕੇਟ ਰੱਦ ਹੋਣ ਤੱਕ ਜਾਰੀ ਰਹੇਗਾ ਪੱਕਾ ਮੋਰਚਾ: ਪ੍ਰੋ. ਹਰਨੇਕ ਸਿੰਘ

ਦੱਬੇ ਕੁਚਲੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਪੱਕੇ ਮੋਰਚੇ ’ਚ ਸ਼ਮੂਲੀਅਤ ਕਰਨਾ ਦਲਿਤ ਸਮਾਜ ਦਾ ਇਕਲਾਖ਼ੀ ਫ਼ਰਜ਼: ਪਮਾਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਪੰਜਾਬ ਵਿੱਚ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਪੜਤਾਲ ਪਿਛਲੇ ਲੰਬੇ ਸਮੇਂ ਤੋਂ ਠੰਢੇ ਬਸਤੇ ਵਿੱਚ ਪਈ ਹੋਣ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਜਾਅਲੀ ਸਰਟੀਫਿਕੇਟਾਂ ਦੀ ਜਾਂਚ ਨੂੰ ਨਤੀਜੇ ਤੱਕ ਪਹੁੰਚਾਉਣ ਅਤੇ ਗਲਤ ਬੰਦਿਆਂ ਦੀ ਮਦਦ ਕਰਨ ਵਾਲੇ ਭਲਾਈ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਨੇ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਪਹਿਲੇ ਦਿਨ ਪੀਐੱਸਆਈਸੀ ਮੁਹਾਲੀ, ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ, ਨਰੇਗਾ ਵਰਕਰ ਫਰੰਟ, ਡਾ. ਬੀਆਰ ਅੰਬੇਦਕਰ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਜ਼ਿੰਮੇਵਾਰ ਵਿਅਕਤੀਆਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਜਤਾਇਆ ਹੈ।
ਪ੍ਰੋ. ਹਰਨੇਕ ਸਿੰਘ ਨੇ ਕਿਹਾ ਕਿ ਆਜ਼ਾਦੀ ਦੇ ਸਾਢੇ 7 ਦਹਾਕੇ ਬੀਤ ਜਾਣ ਦੇ ਬਾਵਜੂਦ ਅੱਜ ਦਲਿਤ ਸਮਾਜ ਤੰਗੀਆਂ, ਮੁਸ਼ਕਲਾਂ ਅਤੇ ਜਾਤੀ ਵਿਤਕਰਿਆਂ ਦਾ ਸ਼ਿਕਾਰ ਹੈ। ਸੰਵਿਧਾਨ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਚਲਾਕ ਅਤੇ ਗੈਰ ਦਲਿਤ ਲੋਕਾਂ ਨੇ ਰਾਖਵਾਂਕਰਨ ਨੀਤੀ ਦਾ ਲਾਭ ਲੈਣ ਲਈ ਵੱਡੇ ਪੱਧਰ ’ਤੇ ਜਾਅਲੀ ਐਸਸੀ ਸਰਟੀਫਿਕੇਟ ਬਣਾਏ ਗਏ ਹਨ। ਹੁਣ ਜਦੋਂ ਜਾਅਲੀ ਸਰਟੀਫਿਕੇਟਾਂ ਦੀ ਜਾਂਚ ਚੱਲ ਰਹੀ ਹੈ ਤਾਂ ਭਲਾਈ ਵਿਭਾਗ ਦੇ ਕੁੱਝ ਅਫ਼ਸਰਾਂ ਦੀ ਦਖ਼ਲਅੰਦਾਜ਼ੀ ਕਾਰਨ ਜਾਂਚ ਪ੍ਰਕਿਰਿਆ ਠੰਢੇ ਬਸਤੇ ਵਿੱਚ ਪਈ ਹੈ। ਇਹੀ ਨਹੀਂ ਉੱਚ ਅਧਿਕਾਰੀ ਅਦਾਲਤਾਂ ਦੇ ਹੁਕਮਾਂ ਨੂੰ ਵੀ ਟਿੱਚ ਜਾਣਦੇ ਹਨ।
ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੇ ਆਗੂ ਜਸਵੀਰ ਸਿੰਘ ਪਮਾਲੀ ਨੇ ਕਿਹਾ ਕਿ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਦਲਿਤ ਸਮਾਜ ਦੇ ਹਰ ਵਿਅਕਤੀ ਦਾ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਨਾ ਇਕਲਾਖ਼ੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜਾਅਲੀ ਐਸਸੀ ਸਰਟੀਫਿਕੇਟ ਬਣਾਉਣ ਵਾਲਿਆਂ ਨੂੰ ਬਚਾਉਣ ਨਾਲ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਹੋਇਆ ਹੈ। ਧਰਨੇ ਨੂੰ ਗੁਰਮੀਤ ਸਿੰਘ ਰਾਣਾ, ਪ੍ਰਿੰਸੀਪਲ ਸਰਬਜੀਤ ਸਿੰਘ, ਗੁਰਮੁੱਖ ਸਿੰਘ ਢੋਲਣਮਾਜਰਾ, ਪ੍ਰਧਾਨ ਤਾਰਾ ਸਿੰਘ, ਲਖਵੀਰ ਸਿੰਘ ਬੌਬੀ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਬਲਵੰਤ ਸਿੰਘ ਮੁਹਾਲੀ, ਅਜੇ ਕੁਮਾਰ, ਰਜਿੰਦਰ ਸਿੰਘ, ਪ੍ਰਕਾਸ਼ ਸਿੰਘ, ਜਰਨੈਲ ਸਿੰਘ ਖੱਟੜਾ, ਰਾਮ ਪ੍ਰਕਾਸ਼, ਜਗਮੋਹਨ ਸਿੰਘ ਮਹਿਣਾ, ਡਾ, ਕਰਨੈਲ ਸਿੰਘ ਬਠਿੰਡਾ, ਸਿਮਰਤ ਸਿੰਘ, ਬਲਵੀਰ ਸਿੰਘ ਆਲਮਪੁਰ, ਤਰਸੇਮ ਸਿੰਘ ਆਲਮਪੁਰ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਧਰੇੜੀ ਜੱਟਾਂ, ਆਨੰਦ ਕੋਹਲੀ ਅਤੇ ਹੋਰ ਦਲਿਤ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …