Share on Facebook Share on Twitter Share on Google+ Share on Pinterest Share on Linkedin ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ’ਤੇ ਪੂਰਨ ਰੋਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਵਿਧਾਨ ਸਭਾ ਚੋਣਾਂ-2022 ਦੌਰਾਨ ਸੰਵਿਧਾਨ ਦੀ ਧਾਰਾ 135 (ਸੀ) ਐਕਟ 1951 ਨੂੰ ਧਿਆਨ ਵਿੱਚ ਰੱਖਦਿਆਂ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਗਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਸ਼ਾਮ ਵੋਟਾਂ ਪੈਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ (10 ਮਾਰਚ) ਨੂੰ ਸ਼ਰਾਬ ਦੀ ਵਿਕਰੀ ਉੱਤੇ ਮੁਹਾਲੀ ਜ਼ਿਲ੍ਹੇ ਅੰਦਰ ਪੂਰਨ ਪਾਬੰਦੀ ਲਗਾਈ ਗਈ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਡਰਾਈ-ਡੇਅ ਦੌਰਾਨ ਪੋਲਿੰਗ ਖੇਤਰ, ਕਿਸੇ ਹੋਟਲ, ਖਾਣ-ਪੀਣ ਵਾਲੇ ਸਥਾਨ, ਸਰਾਵਾਂ, ਦੁਕਾਨਾਂ ਜਾਂ ਕਿਸੇ ਹੋਰ ਜਨਤਕ ਜਾਂ ਨਿੱਜੀ ਥਾਵਾਂ ਉੱਤੇ ਸ਼ਰਾਬ ਜਾਂ ਹੋਰ ਨਸ਼ੀਲੇ ਪਦਾਰਥ ਵੇਚਣ ਅਤੇ ਵੰਡਣ ਦੀ ਮਨਾਹੀ ਰਹੇਗੀ। ਕਿਸੇ ਵੀ ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਵੇਚਣ ਵਾਲੇ ਹੋਰ ਅਦਾਰਿਆਂ ਨੂੰ ਇਨ੍ਹਾਂ ਦਿਨਾਂ ਦੌਰਾਨ ਕਿਸੇ ਨੂੰ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗੈਰ-ਮਾਲਕੀਅਤ ਵਾਲੇ ਕਲੱਬ, ਸਟਾਰ ਕਲੱਬ, ਰੈਸਟੋਰੈਂਟ ਆਦਿ ਅਤੇ ਕਿਸੇ ਵੀ ਵਿਅਕਤੀ ਵੱਲੋਂ ਲਾਏ ਜਾਣ ਵਾਲੇ ਹੋਟਲ ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ, ਨੂੰ ਵੀ ਇਨ੍ਹਾਂ ਦਿਨਾਂ ਵਿੱਚ ਸ਼ਰਾਬ ਦੀ ਵਿਕਰੀ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਦੇ ਭੰਡਾਰਨ ’ਤੇ ਵੀ ਪਾਬੰਦੀਆਂ ਨੂੰ ਆਬਕਾਰੀ ਕਾਨੂੰਨ ਤਹਿਤ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ