ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਮੌਕੇ ਉਮੜੀ ਸੰਗਤ ਦੀ ਭੀੜ

ਨਬਜ਼-ਏ-ਪੰਜਾਬ, ਮੁਹਾਲੀ, 18 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਦਸਵੀਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਦੂਰ-ਦੁਰਾਡੇ ਦੀ ਸੰਗਤ ਗੁਰੂਘਰ ਨਤਮਸਤਕ ਹੋਈ ਅਤੇ ਆਪਣੇ ਪਰਿਵਾਰਾਂ ਸਮੇਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਭਾਈ ਰਣਜੀਤ ਸਿੰਘ ਬਠਿੰਡਾ ਵਾਲਿਆ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਖ਼ਾਲਸਾ ਪੰਥ ਦੀ ਸਾਜਨਾ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀ ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਦੇ ਜੀਵਨ ਬਿਰਤਾਂਤ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਨੌਜਵਾਨਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਸੁਰਿੰਦਰ ਸਿੰਘ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਜਸਮੇਰ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਭਾਈ ਦਵਿੰਦਰ ਸਿੰਘ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…