Share on Facebook Share on Twitter Share on Google+ Share on Pinterest Share on Linkedin ਖਿਡਾਰੀ ਬੱਚਿਆਂ ਦੇ ਦਲੀਏ ’ਚ ਮਰੀ ਹੋਈ ਛਿਪਕਲੀ ਨਿਕਲੀ, 50 ਬੱਚਿਆਂ ਦੀ ਤਬੀਅਤ ਵਿਗੜੀ ਨਬਜ਼-ਏ-ਪੰਜਾਬ, ਮੁਹਾਲੀ, 29 ਜੁਲਾਈ: ਮੁਹਾਲੀ ਦੇ ਸੈਕਟਰ-63 ਸਥਿਤ ਸਪੋਰਟਸ ਕੰਪਲੈਕਸ ਦੇ ਹੋਸਟਲ ਵਿੱਚ ਰਹਿਣ ਵਾਲੇ ਖਿਡਾਰੀਆਂ (ਜਿਨ੍ਹਾਂ ਦੀ ਉਮਰ 10 ਤੋਂ 16 ਸਾਲ ਦੇ ਦਰਮਿਆਨ ਹੈ) ਨੂੰ ਸਨਿੱਚਰਵਾਰ ਨੂੰ ਸਵੇਰੇ ਨਾਸ਼ਤੇ ਵਿੱਚ ਦਿੱਤੇ ਗਏ ਦਲੀਏ ਵਿੱਚ ਮਰੀ ਹੋਈ ਛਿਪਕਲੀ ਨਿਕਲਣ ਤੋਂ ਸਪੋਰਟਸ ਕੰਪਲੈਕਸ ਦੇ ਕੋਚ ਅਤੇ ਹੋਰਨਾਂ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਕਈ ਬੱਚਿਆਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਇਸ ਤੋਂ ਬਾਅਦ ਲਗਪਗ 50 ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਸਐਮਓ ਡਾ. ਐਚਐਸ ਚੀਮਾ ਨੇ ਕਿਹਾ ਕਿ ਕਰੀਬ 50 ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਸੀ ਅਤੇ ਇਹ ਸਾਰੇ ਠੀਕ ਠੀਕ ਹਨ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਵਿੱਚ ਕੋਈ ਗੰਭੀਰ ਲੱਛਣ ਨਹੀਂ ਮਿਲਿਆ ਫਿਰ ਵੀ ਇਨ੍ਹਾਂ ਬੱਚਿਆਂ ਨੂੰ ਚਾਰ ਘੰਟੇ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਗਿਆ। ਤਾਂ ਜੋ ਕੋਈ ਗੱਲ ਸਾਹਮਣੇ ਆਉਣ ਤੇ ਉਸ ਦਾ ਇਲਾਜ ਹੋ ਸਕੇ। ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਵੀ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਬੱਚਿਆਂ ਦਾ ਹਾਲ ਜਾਣਿਆ। ਮੁਹਾਲੀ ਦੇ ਸਿਵਲ ਸਰਜਨ ਡਾ. ਮਹੇਸ਼ ਅਹੂਜਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਸਾਰੇ 50 ਖਿਡਾਰੀ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇੱਥੋਂ ਦੇ ਸੈਕਟਰ-63 ਸਥਿਤ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਅੱਜ ਸਵੇਰੇ ਪ੍ਰੈਕਟਿਸ ਕਰਨ ਦੌਰਾਨ ਬੱਚਿਆਂ ਨੂੰ ਪਰੋਸੇ ਗਏ ਭੋਜਨ ਵਿੱਚ ਮਰੀ ਹੋਈ ਛਿਪਕਲੀ ਨਿਕਲੀ ਸੀ। ਜਿਸ ਕਾਰਨ ਬੱਚੇ ਕਾਫ਼ੀ ਘਬਰਾ ਗਏ ਅਤੇ ਕਾਫ਼ੀ ਬੱਚਿਆਂ ਦੀ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੂਚਨਾ ਮਿਲਦੇ ਹੀ ਸਿਵਲ ਸਰਜਨ ਡਾ. ਮਹੇਸ਼ ਆਹੂਜਾ ਅਤੇ ਐਸਐਮਓ ਡਾ. ਐਚਐਸ ਚੀਮਾ ਤੁਰੰਤ ਹਸਪਤਾਲ ਵਿੱਚ ਪਹੁੰਚ ਗਏ ਅਤੇ ਪੀੜਤ ਬੱਚਿਆਂ ਦਾ ਹਾਲ ਜਾਣਿਆ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਇਹ ਬੱਚੇ ਖੇਡ ਕੰਪਲੈਕਸ ਵਿੱਚ ਵੱਖ-ਵੱਖ ਖੇਡਾਂ ਦੀ ਸਿਖਲਾਈ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਨੇ ਪੀੜਤ ਬੱਚਿਆਂ ਦੀ ਵਧੀਆ ਸਾਂਭ-ਸੰਭਾਲ ਕੀਤੀ ਅਤੇ ਕਾਫ਼ੀ ਦੇਰ ਤੱਕ ਉਨ੍ਹਾਂ ਨੂੰ ਅਪਣੀ ਨਿਗਰਾਨੀ ਹੇਠ ਰੱਖਿਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਸਾਰਿਆਂ ਦੀ ਹਾਲਤ ਬਿਲਕੁਲ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਐਸਐਮਓ ਡਾ. ਵਿਜੈ ਭਗਤ ਅਤੇ ਡਾ. ਪਰਮਿੰਦਰਜੀਤ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ