
ਡੇਲੀਵੇਜ਼ ਕਰਮਚਾਰੀ ਯੂਨੀਅਨ ਦੇ ਵਫ਼ਦ ਨੇ ਸਕੱਤਰ ਨਾਲ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਬੋਰਡ ਦੀ ਨਵਨਿਯੁਕਤ ਸਕੱਤਰ ਸ੍ਰੀਮਤੀ ਸਵਾਤੀ ਟਿਵਾਣਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ। ਯੂਨੀਅਨ ਆਗੂਆਂ ਨੇ ਸਕੱਤਰ ਨੂੰ ਡੇਲੀਵੇਜ਼ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਦਫ਼ਤਰੀ ਕੰਮਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸਕੱਤਰ ਸ੍ਰੀਮਤੀ ਸਵਾਤੀ ਟਿਵਾਣਾ ਨੇ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਡੇਲੀਵੇਜ ਕਰਮਚਾਰੀ ਦੀਆਂ ਸਮੱਸਿਆਵਾਂ ਜਲਦੀ ਤੋਂ ਜਲਦ ਹੱਲ ਕੀਤੀਆਂ ਜਾਣਗੀਆਂ। ਉਂਜ ਉਨ੍ਹਾਂ ਨੇ ਡੇਲੀਵੇਜ਼ ਕਾਮਿਆਂ ਨੂੰ ਆਪਣਾ ਕੰਮ ਪੂਰੀ ਲਗਨ ਅਤੇ ਤਨਦੇਹੀ ਨਾਲ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਜਨਰਨ ਸਕੱਤਰ ਇੰਦਰਜੀਤ ਸਿੰਘ, ਕੈਸ਼ੀਅਰ ਬੂਟਾ ਸਿੰਘ, ਦਫਤਰ ਸਕੱਤਰ ਨਵਦੀਪ ਸਿੰਘ ਭੜੀ, ਰਣਜੀਤ ਸਿੰਘ, ਰਮਨਦੀਪ ਕੌਰ (ਆਦਰਸ਼ ਸਕੂਲ) ਵੀ ਹਾਜ਼ਰ ਸਨ। ਇਹ ਜਾਣਕਾਰੀ ਯੂਨੀਅਨ ਦੇ ਪ੍ਰੈਸ ਸਕੱਤਰ ਤਜਿੰਦਰ ਸਿੰਘ ਨੇ ਦਿੱਤੀ।