Share on Facebook Share on Twitter Share on Google+ Share on Pinterest Share on Linkedin ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਡਿਪਟੀ ਡਾਇਰੈਕਟਰ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 23 ਨਵੰਬਰ: ਪੰਜਾਬ ਭਰ ਵਿੱਚ ਐਨਜੀਓ ਅਧੀਨ ਚੱਲ ਰਹੇ ਬਲਾਕਾਂ ਦੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਅਤੇ ਕਰੈਚ ਵਰਕਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹੋਰ ਭਖਦੇ ਮਸਲਿਆਂ ਸਬੰਧੀ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਸੂਬਾ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਯੂਨੀਅਨ ਦੇ ਵਫ਼ਦ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਿਪਟੀ ਡਾਇਰੈਕਟਰ ਲਿੱਲੀ ਚੌਧਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗਾਂ ਸਬੰਧੀ ਇੱਕ ਮੰਗ ਪੱਤਰ ਦਿੱਤਾ। ਉਨ੍ਹਾਂ ਦੱਸਿਆਂ ਕਿ ਐਨਜੀਓ ਅਧੀਨ ਚੱਲ ਰਹੇ ਬਲਾਕਾਂ ਵਿੱਚ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਮਾਣ ਭੱਤਾ ਨਹੀਂ ਮਿਲਿਆ ਹੈ। ਆਂਗਨਵਾੜੀ ਸੈਂਟਰਾਂ ਦਾ ਕਿਰਾਇਆ ਪਿਛਲੇ 6 ਮਹੀਨਿਆਂ ਤੋਂ ਨਹੀਂ ਮਿਲਿਆ। ਇਹੀ ਨਹੀਂ ਸਮੂਹ ਵਰਕਰਾਂ ਅਤੇ ਹੈਲਪਰਾਂ ਨੂੰ ਇੱਕ ਸਾਲ ਦਾ ਵਰਦੀ ਭੱਤਾ ਵੀ ਨਹੀਂ ਮਿਲਿਆ ਹੈ। ਇਸੇ ਤਰ੍ਹਾਂ ਕਰੈਚ ਵਿੱਚ ਕੰਮ ਕਰ ਰਹੀਆਂ ਵਰਕਰਾਂ ਨੂੰ ਪਿਛਲੇ ਡੇਢ ਸਾਲ ਤੋਂ ਕੋਈ ਮਾਣ ਭੱਤਾ ਨਹੀਂ ਦਿੱਤਾ ਗਿਆ। ਜਿਸ ਕਰਕੇ ਉਹ ਬੇਹੱਦ ਤੰਗ ਪ੍ਰੇਸ਼ਾਨ ਹਨ। ਡਿਪਟੀ ਡਾਇਰੈਕਟਰ ਨੇ ਭਰੋਸਾ ਦਿੱਤਾ ਕਿ ਐਨਜੀਓ ਬਲਾਕਾਂ ਅਧੀਨ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦੀ ਹੀ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਕੀਤੀ ਜਾਣ ਵਾਲੀ ਭੁਗਤਾਨ ਰਾਸ਼ੀ ਦੇ ਬਿੱਲ ਬਣਾਏ ਜਾ ਰਹੇ ਹਨ। ਜਦੋਂਕਿ ਕਰੈਚ ਵਰਕਰਾਂ ਨੂੰ ਵੀ ਛੇਤੀ ਸਾਰਾ ਬਕਾਇਆ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ