ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਦਾ ਵਫ਼ਦ ਵਿਧਾਇਕ ਬਲਬੀਰ ਸਿੱਧੂ ਨੂੰ ਮਿਲਿਆ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਦਾ ਇੱਕ ਵਫ਼ਦ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਫੇਜ਼-1 ਸਥਿਤ ਮੁੱਖ ਦਫ਼ਤਰ ਵਿੱਚ ਮਿਲਿਆ ਅਤੇ ਉਨ੍ਹਾਂ ਕੋਲੋਂ ਖੇਤੀਬਾੜੀ ਅੌਜਾਰਾਂ ਤੇ ਸਬਸਿਡੀ ਦਿਵਾਉਣ ਦੀ ਮੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਵਫਦ ਵੱਲੋਂ ਵਿਧਾਇਕ ਸ੍ਰੀ ਸਿੱਧੂ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਵਿਧਾਇਕ ਸ੍ਰੀ ਸਿੱਧੂ ਨੇ ਕਿਸਾਨਾਂ ਦੇ ਵਫਦ ਦੀ ਗੱਲਬਾਤ ਬੜੇ ਗੌਰ ਨਾਲ ਸੁਣੀ ਅਤੇ ਤੁਰੰਤ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਕਿਸਾਨਾਂ ਨੂੰ ਖੇਤੀ-ਬਾੜੀ ਅੌਜਾਰਾਂ ਤੇ ਸਬਸਿਡੀ ਦੇਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਵਿਧਾਇਕ ਸ੍ਰੀ ਸਿੱਧੂ ਦੇ ਯਤਨਾ ਸਦਕਾ ਹੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੱਕੀ ਦੇ ਬੀਜ ਤੇ ਸਬਸਿਡੀ ਮਿਲੀ ਸੀ।
ਵਿਧਾਇਕ ਸ੍ਰੀ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਇਸ ਪੱਤਰ ਵਿੱਚ ਮੰਗ ਕੀਤੀ ਕੀ ਮੁਹਾਲੀ ਜ਼ਿਲ੍ਹੇ ਦੀਆਂ ਜਿਆਦਾਤਰ ਜਮੀਨਾਂ ਐਕਵਾਇਰ ਹੋਣ ਕਾਰਨ ਇੱਥੋਂ ਦੇ ਕਿਸਾਨਾਂ ਕੋਲ ਖੇਤੀਯੋਗ ਥੋੜੀਆਂ ਹੀ ਜਮੀਨਾਂ ਬਚੀਆਂ ਹਨ ਅਤੇ ਅਜਿਹੇ ਚ ਇਹ ਛੋਟੇ ਕਿਸਾਨ ਖੇਤੀ ਲਈ ਮਹਿੰਗੇ ਆਧੁਨਿਕ ਅੌਜਾਰ ਖ੍ਰੀਦਣ ਵਿੱਚ ਅਸਮਰੱਥ ਹਨ ਉਨ੍ਹਾਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਰਾਹੀਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਰਕਾਰ ਨੇ ਪਰਾਲੀ ਅਤੇ ਨਾੜ ਨੂੰ ਸਾੜਨ ਤੇ ਰੋਕ ਲਗਾਈ ਗਈ ਹੈ ਅਤੇ ਹੁਣ ਕਿਸਾਨਾਂ ਨੂੰ ਹੁਣ ਆਪਣੀ ਝੋਨੇ ਦੀ ਫਸਲ ਕੱਟਣ ਮਗਰੋਂ ਬਾਕੀ ਬਚਿਆ ਰਹਿੰਦ-ਖੁੰਦ ਮਿੱਟੀ ਵਿੱਚ ਮਿਲਾਉਣ ਲਈ ਰੋਟਾਵੇਟਰ ਵਰਗੇ ਸੰਦਾ ਦੀ ਲੋੜ ਪੈਣੀ ਹੈ ਪਰ ਇਹ ਸੰਦ ਮਹਿੰਗੇ ਹੋਣ ਛੋਟੇ ਕਿਸਾਨ ਖਰੀਦਣ ਤੋਂ ਅਸਮਰੱਥ ਹਨ। ਉਨ੍ਹਾਂ ਲਿਖਿਆ ਕਿ ਜ਼ਿਲੇ੍ਹ ਦੇ ਕਿਸਾਨਾਂ ਨੂੰ ਕੁੱਝ ਸਾਲ ਪਹਿਲਾਂ ਖੇਤੀ-ਬਾੜੀ ਦੇ ਸੰਦਾ ਉੱਤੇ ਸਬਸਿਡੀ ਮਿਲਦੀ ਰਹੀ ਸੀ ਪ੍ਰੰਤੂ ਪਿਛਲੇ ਸਾਲ ਅਕਾਲੀ ਸਰਕਾਰ ਵੱਲੋਂ ਇਹ ਸਬਸਿਡੀ ਬੰਦ ਕਰ ਦਿੱਤੀ ਗਈ ਸੀ।
ਸ੍ਰੀ ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀ ਅੌਜਾਰਾਂ ਤੇ ਸਬਸਿਡੀ ਦੇਣੀ ਦੁਬਾਰਾ ਤੋਂ ਸ਼ੁਰੂ ਕੀਤੀ ਜਾਵੇ। ਇਸ ਮੌਕੇ ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਕਿਸਾਨ ਆਗੂ ਟਹਿਲ ਸਿੰਘ, ਚੌਧਰੀ ਹਰਨੇਕ ਸਿੰਘ ਨੇਕੀ, ਮਹਿੰਦਰ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ ਪਾਲੀ ਦੁਰਾਲੀ, ਧਰਮ ਸਿੰਘ ਸੈਣੀ ਚੇਅਰਮੈਨ, ਗੁਰਚਰਨ ਸਿੰਘ ਗੀਗੇ ਮਾਜਰਾ, ਅਜੀਤ ਸਿੰਘ ਭੜੌਂਜੀਆਂ, ਦਵਿੰਦਰ ਸਿੰਘ ਕੁਰੜਾ, ਮਨਜੀਤ ਸਿੰਘ ਤੰਗੋਰੀ, ਕਰਮਜੀਤ ਸਿੰਘ ਭਾਗੋ ਮਾਜਰਾ ਤੋਂ ਇਲਾਵ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…