ਮੋਟਰ ਮਕੈਨਿਕਾਂ ਦਾ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਕੀਤੀ ਮੁਲਾਕਾਤ

ਮੋਟਰ ਮਕੈਨਿਕਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੀ ਸਾਰਥਕ ਹੱਲ ਕੀਤਾ ਜਾਵੇਗਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਮੁਹਾਲੀ ਸ਼ਹਿਰ ਦੀਆਂ ਸਮੁੱਚੀਆਂ ਸਮੱਸਿਆਵਾਂ ਦਾ ਪੜਾਅ-ਦਰ-ਪੜਾਅ ਹੱਲ ਕੀਤਾ ਜਾ ਰਿਹਾ ਹੈ, ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋ ਜੋ-ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਵੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਗੱਲ ਅੱਜ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖੀ।
ਅੱਜ ਮੁਹਾਲੀ ਦੇ ਫੇਜ਼-7 ਵਿਚਲੀ ਮੋਟਰ ਮਕੈਨਿਕਾਂ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ। ਮੋਟਰ ਮਕੈਨਿਕ ਦੇ ਵਫ਼ਦ ਨੇ ਵਿਧਾਇਕ-ਕੁਲਵੰਤ ਸਿੰਘ ਨੂੰ ਦੱਸਿਆ ਕਿ ਕਾਰ ਅਤੇ ਸਕੂਟਰ ਮਕੈਨਿਕਾਂ ਦਾ ਸਾਮਾਨ ਚੁੱਕਣ ਸਬੰਧੀ ਮਾਮਲਾ ਸਾਹਮਣੇ ਆਇਆ ਹੈ। ਫੇਜ਼-7 ਵਿੱਚ ਪਿਛਲੇ ਲਮਬੇ ਸਮੇਂ ਤੋਂ ਮੋਟਰ ਮਕੈਨਿਕ ਆਪਣਾ ਕੰਮ ਕਰਦੇ ਆ ਰਹੇ ਹਨ, ਪਿਛਲੇ ਸਮੇਂ ਵਿੱਚ ਗਮਾਡਾ ਵੱਲੋਂ ਸ਼ਹਿਰ ਦਾ ਸਰਵੇ ਕਰਵਾ ਕੇ ਦੁਕਾਨਾਂ ਦੀ ਥਾਂ ਅਲਾਟ ਕਰ ਦਿੱਤੀ ਗਈ ਸੀ, ਜਿਨ੍ਹਾਂ ਦੇ ਉਨ੍ਹਾਂ ਵੱਲੋਂ ਪੈਸੇ ਵੀ ਜਮ੍ਹਾਂ ਕਰਵਾਏ ਹੋਏ ਸਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਵਾਰ-ਵਾਰ ਗਮਾਡਾ ਵਿਖੇ ਚੱਕਰ ਲਗਾਏ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਦੁਕਾਨਾਂ\ਬੂਥਾਂ ਦਾ ਕਬਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੁਕਾਨਾਂ ਦਾ ਤੁਰੰਤ ਕਬਜ਼ਾ ਦਿੱਤਾ ਜਾਵੇ ਤਾਂ ਜੋ ਉਹ ਇੱਕ ਥਾਂ ਬੈਠ ਕੇ ਆਪਣਾ ਕੰਮ ਕਰ ਸਕਣ ਅਤੇ ਜਦੋਂ ਤੱਕ ਥਾਂ ਨਹੀਂ ਮਿਲ ਜਾਂਦੀ ਉਦੋਂ ਤੱਕ ਉਨ੍ਹਾਂ ਨੂੰ ਇੱਥੇ ਕੰਮ ਕਰਨ ਦਿੱਤਾ ਜਾਵੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਮੋਟਰ ਮਕੈਨਿਕ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਇਸ ਮਸਲੇ ਨੂੰ ਜਲਦੀ ਹੱਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਪ੍ਰਧਾਨ ਕਰਮ ਚੰਦ ਸ਼ਰਮਾ, ਸਤਨਾਮ ਸਿੰਘ ਸੈਣੀ, ਅਸ਼ੋਕ ਕੁਮਾਰ, ਕੁਲਵੰਤ ਸਿੰਘ, ਸਤੀਸ਼ ਕੁਮਾਰ, ਦਵਿੰਦਰ ਸਿੰਘ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਤੇ ਫੂਲਰਾਜ ਸਿੰਘ, ਆਪ ਆਗੂ ਅਕਵਿੰਦਰ ਸਿੰਘ ਗੋਸਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…